ਮਾਮਲਾ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰ ਖਾਣ ਦਾ : ਪਤਨੀ ਤੋਂ ਬਾਅਦ ਪਤੀ ਨੇ ਵੀ ਤੋੜਿਆ ਦਮ

05/07/2022 10:08:35 AM

ਤਲਵੰਡੀ ਸਾਬੋ (ਮੁਨੀਸ਼) : ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਹਰਿਆਣਾ ਨਾਲ ਲੱਗਦੇ ਪਿੰਡ ਗਹਿਲੇਵਾਲਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਜ਼ਹਿਰੀਲੀ ਵਸਤੂ ਨਿਕਲ ਵਾਲੇ ਪਤੀ-ਪਤਨੀ ਵਿੱਚੋਂ ਪਤਨੀ ਦੀ ਮੌਤ ਬਾਅਦ ਅੱਜ ਪਤੀ ਦੀ ਵੀ ਮੌਤ ਹੋ ਗਈ ਹੈ। ਪੁਲਸ ਨੇ 174 ਦੀ ਕਰਵਾਈ ਕਰ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਚਮਕੌਰ ਸਿੰਘ ਦੀ ਲਾਸ਼ ਦਾ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾ ਕੇ ਪੁਲਸ ਨੇ 174 ਦੀ ਕਰਵਾਈ ਕਰਨ ਤੋ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ।

ਇਹ ਵੀ ਪੜ੍ਹੋ : ਕਰਜ਼ੇ ਤੋਂ ਤੰਗ ਜੋੜੇ ਨੇ ਇਕੱਠਿਆਂ ਪੀਤਾ ਜ਼ਹਿਰ, ਪਤਨੀ ਦੀ ਮੌਤ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਜ਼ਿਲ੍ਹਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਸਰਕਾਰ ਤੋਂ ਕਿਸਾਨ ਦਾ ਸਾਰਾ ਕਰਜ਼ਾ ਮੁਆਫ ਕਰ ਕੇ ਉਸ ਦੇ ਪਰਿਵਾਰ ਨੂੰ ਆਰਥਿਕ ਮਦਦ ਦੇਣ ਦੇ ਨਾਲ-ਨਾਲ ਬੱਚੇ ਦਾ ਪਾਲਣ ਪੋਸ਼ਣ ਅਤੇ ਵੱਡਾ ਹੋਣ ਦੇ ਨੌਕਰੀ ਦੇਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਬੀਤੇ ਦਿਨ ਪਤੀ-ਪਤਨੀ ਨੇ ਸਾਰੇ ਪਰਿਵਾਰ ਨੂੰ ਖਤਮ ਕਰਨ ਦੇ ਮਕਸਦ ਨਾਲ ਦੋਵਾਂ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਸੀ। ਜਦੋਂ ਉਹ ਆਪਣੇ 10 ਸਾਲਾ ਇਕਲੌਤੇ ਪੁੱਤਰ ਨੂੰ ਖਿਲਾਉਣ ਲੱਗੇ ਤਾਂ ਉਸ ਨੇ ਭੱਜ ਕੇ ਬਾਹਰ ਆ ਕੇ ਰੌਲਾ ਪਾ ਦਿੱਤਾ, ਜਿਸ ਕਰ ਕੇ ਉਸ ਦੀ ਜਾਨ ਬਚ ਗਈ। ਉਸ ਦੀ ਪਤਨੀ ਹਰਦੀਪ ਕੌਰ ਦੀ ਮੌਤ ਹੋ ਗਈ, ਜਦੋਂ ਕਿ ਬੱਚੇ ਦਾ ਪਿਤਾ ਨਿੱਜੀ ਹਸਪਤਾਲ ’ਚ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਿਹਾ ਸੀ, ਉਸਦੀ ਵੀ ਮੌਤ ਹੋ ਗਈ ਹੈ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Meenakshi

News Editor

Related News