ਟਾਂਡਾ ਦੇ ਇਸ ਪਿੰਡ ''ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਜਾਨਲੇਵਾ ਹਮਲਾ ਕਰਨ ਵਾਲੇ 19 ਲੋਕਾਂ ਖ਼ਿਲਾਫ਼ ਮਾਮਲਾ ਦਰਜ
Wednesday, Jan 07, 2026 - 09:55 AM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਟਾਂਡਾ ਪੁਲਸ ਨੇ ਪਿੰਡ ਫੱਤਾ ਕੁੱਲਾ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਵਿਅਕਤੀ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਵਿੱਚ 19 ਲੋਕਾਂ ਖਿਲਾਫ ਇਰਾਦਾ ਕਤਲ ਤੇ ਆਰਮਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਾ ਕਿ ਪੁਲਸ ਨੇ ਇਹ ਮਾਮਲਾ ਹਮਲੇ ਦਾ ਸ਼ਿਕਾਰ ਹੋਏ ਦਲੇਰ ਸਿੰਘ ਪੁੱਤਰ ਸੁਖਦੇਵ ਸਿੰਘ ਨਿਵਾਸੀ ਫੱਤਾ ਕੁੱਲਾ ਦੇ ਬਿਆਨਾਂ ਦੇ ਅਧਾਰ 'ਤੇ ਦਿਲਬਾਗ ਸਿੰਘ, ਬਿਕਰਮਜੀਤ ਸਿੰਘ ਪੁੱਤਰ ਸੱਜਣ ਸਿੰਘ, ਹੀਰਾ ਸਿੰਘ, ਸੱਜਣ ਸਿੰਘ ਪੁੱਤਰ ਅਮਰਜੀਤ ਸਿੰਘ, ਰੂੜ ਸਿੰਘ ਪੁੱਤਰ ਰਤਨ ਸਿੰਘ, ਗੁਰਪ੍ਰੀਤ ਸਿੰਘ ਪੁੱਤਰਾ ਰੂੜ ਸਿੰਘ, ਕੁਲਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ, ਹਰਦੀਪ ਸਿੰਘ ਉਰਫ ਲਾਲੀ ਪੁੱਤਰ ਸੁਰਿੰਦਰ ਸਿੰਘ, ਰਵਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ, ਹਰਦੀਪ ਸਿੰਘ ਪੁੱਤਰ ਅਮਰੀਕ ਸਿੰਘ ,ਗੁਰਪ੍ਰੀਤ ਸਿੰਘ ਪੁੱਤਰ ਹੀਰਾ ਸਿੰਘ, ਜਸਬੀਰ ਸਿੰਘ ਪੁੱਤਰ ਹੀਰਾ ਸਿੰਘ, ਸੁਖਰਾਜ ਕੌਰ ਪਤਨੀ ਹੀਰਾ ਸਿੰਘ, ਜੋਤੀ ਪਤਨੀ ਦਿਲਬਾਗ ਸਿੰਘ, ਪਰਮਜੀਤ ਕੌਰ ਪਤਨੀ ਸੱਜਣ ਸਿੰਘ, ਰਾਜਵਿੰਦਰ ਕੌਰ ਪਤਨੀ ਨਿਰਵੇਲ ਸਿੰਘ ਨਿਵਾਸੀ ਫੱਤਾ ਕੁੱਲਾ, ਨਾਮਦੀਪ ਸਿੰਘ ਪੁੱਤਰ ਮੰਗਲ ਸਿੰਘ, ਗੁਰਪ੍ਰੀਤ ਸਿੰਘ ਗੋਪੀ ਪੁੱਤਰ ਮੰਗਲ ਸਿੰਘ ਨਿਵਾਸੀ ਸੰਤੋਖ ਨਗਰ ਸ੍ਰੀ ਹਰਗੋਬਿੰਦਪੁਰ ਖਿਲਾਫ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ: ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਿੰਦੇ ਨਾਲ ਕੁੱਟਮਾਰ ਕਰ ਡੇਢ ਲੱਖ ਰੁਪਏ ਲੁੱਟੇ
ਪੁਲਸ ਕੋਲ ਦਰਜ ਕਰਵਾਏ ਗਏ ਆਪਣੇ ਬਿਆਨਾਂ ਵਿੱਚ ਦਲੇਰ ਸਿੰਘ ਨੇ ਦੱਸਿਆ ਕਿ ਸਾਲ 2024 ਵਿੱਚ ਵਿੱਚ ਇਹਨਾਂ ਦੋਸ਼ੀਆਂ ਖਿਲਾਫ ਉਸ ਦੀ ਲੜਕੀ ਨੂੰ ਅਗਵਾ ਕਰਨ ਅਤੇ ਉਸਦੇ ਭਰਾ ਸ਼ੇਰ ਸਿੰਘ 'ਤੇ ਹਮਲਾ ਕਰਨ ਦਾ ਮਾਮਲਾ ਦਰਜ ਹੋਇਆ ਸੀ ਜੋ ਕੋਰਟ ਵਿੱਚ ਵਿਚਾਰ ਅਧੀਨ ਹੈ। ਇਸੇ ਹੀ ਰੰਜਿਸ਼ ਦੇ ਕਾਰਨ ਇਹਨਾਂ ਸਾਰੇ ਦੋਸ਼ੀਆਂ ਨੇ ਰਲ ਕੇ ਉਸ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਹੋਰ ਦੱਸਿਆ ਕਿ ਜਦੋਂ ਉਹ 24 ਦਸੰਬਰ ਨੂੰ ਆਪਣੇ ਟਾਂਡਾ ਦੇ ਰਹਿਣ ਆਪਣੇ ਸਾਥੀ ਹਰਪਾਲ ਸਿੰਘ ਨਾਲ ਟਰੈਕਟਰ ਟਰਾਲੀ ਤੇ ਰਸਤੇ ਤੇ ਮਿੱਟੀ ਪਾ ਰਿਹਾ ਸੀ ਤਾਂ ਇਹਨਾਂ ਦੋਸ਼ੀਆਂ ਨੇ ਪਿੰਡ ਦੇ ਕੋਲ ਉਹਨਾਂ ਨੂੰ ਰੋਕ ਕੇ ਜਾਨੋਂ ਮਾਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ ਅਤੇ ਰਲ ਕੇ ਸਾਰਿਆਂ ਨੇ ਉਸ ਨਾਲ ਕੁੱਟਮਾਰ ਕੀਤੀ। ਇਸੇ ਦੌਰਾਨ ਹੀ ਜਦੋਂ ਹਰਪਾਲ ਸਿੰਘ ਨੇ ਬਚਾਉਣ ਲਈ ਕਿਹਾ ਤੇ ਦਿਲਬਾਗ ਸਿੰਘ ਨੇ ਪਿਸਟਲ ਪਿਸਤੌਲ ਨਾਲ ਹਵਾਈ ਫਾਇਰ ਕਰ ਦਿੱਤਾ। ਜਦੋਂ ਬਾਅਦ ਵਿੱਚ ਲੋਕ ਇਕੱਠੇ ਹੋ ਗਏ ਤਾਂ ਉਕਤ ਲੋਕ ਮੌਕਾ ਪਾ ਕੇ ਉਥੋਂ ਫਰਾਰ ਹੋ ਗਏ ਅਤੇ ਬਾਅਦ ਵਿੱਚ ਉਸ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਹੁਣ ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
