ਬਿਨਾਂ ਮਨਜ਼ੂਰੀ ਪਟਾਕੇ ਵੇਚਣ ਵਾਲੇ 2 ਦੁਕਾਨਦਾਰਾਂ ਖ਼ਿਲਾਫ਼ ਪਰਚਾ ਦਰਜ
Wednesday, Oct 15, 2025 - 12:43 PM (IST)

ਫਿਰੋਜ਼ਪੁਰ (ਮਲਹੋਤਰਾ, ਪਰਮਜੀਤ, ਆਨੰਦ) : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੀਵਾਲੀ ਦੇ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਤੋਂ ਪਹਿਲਾਂ ਲੋਕਾਂ ਨੇ ਪਟਾਕੇ ਵੇਚਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਰੋਕ ਲਾਉਣ ਦੇ ਲਈ ਪ੍ਰਸ਼ਾਸਨ ਦੇ ਹੁਕਮਾਂ ’ਤੇ ਸੋਮਵਾਰ ਪੁਲਸ ਟੀਮਾਂ ਨੇ ਸ਼ਹਿਰ ਅਤੇ ਛਾਉਣੀ ’ਚ ਦੋ ਦੁਕਾਨਦਾਰਾਂ ਦੇ ਖ਼ਿਲਾਫ਼ ਪਰਚੇ ਦਰਜ ਕੀਤੇ ਹਨ।
ਥਾਣਾ ਸਿਟੀ ਦੇ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਕੋਲ ਪੁੱਡਾ ਮਾਰਕੀਟ ’ਚ ਪਟਾਕੇ ਵੇਚ ਰਹੇ ਰਾਜਾ ਪਰੀਕਸ਼ਤ ਵਾਸੀ ਕੈਂਟ ਕੋਲੋਂ ਜਦ ਲਾਇਸੈਂਸ ਦੀ ਮੰਗ ਕੀਤੀ ਗਈ ਤਾਂ ਉਸ ਨੇ ਕੋਈ ਤਸੱਲੀ ਬਖਸ਼ ਜਵਾਬ ਨਹੀਂ ਦਿੱਤਾ। ਇਸੇ ਤਰ੍ਹਾਂ ਥਾਣਾ ਕੈਂਟ ਦੇ ਏ. ਐੱਸ. ਆਈ. ਜਗਜੀਤ ਸਿੰਘ ਨੇ ਬਜ਼ਾਰ ਨੰਬਰ-1 ’ਚ ਪਟਾਕੇ ਵੇਚਣ ਵਾਲੇ ਰਵਿੰਦਰ ਕੁਮਾਰ ਕੋਲੋਂ ਜਦ ਲਾਇਸੈਂਸ ਮੰਗਿਆ ਤਾਂ ਉਸ ਨੇ ਵੀ ਕੋਈ ਤਸੱਲੀ ਬਖਸ਼ ਜਵਾਬ ਨਹੀਂ ਦਿੱਤਾ। ਦੋਹਾਂ ਦੁਕਾਨਦਾਰਾਂ ਦੇ ਖ਼ਿਲਾਫ਼ ਪਰਚੇ ਦਰਜ ਕਰ ਲਏ ਗਏ ਹਨ।