ਪਰਾਲੀ ਨੂੰ ਅੱਗ ਲਾਉਣ ਵਾਲੇ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
Wednesday, Nov 19, 2025 - 04:46 PM (IST)
ਫਾਜ਼ਿਲਕਾ (ਨਾਗਪਾਲ, ਲੀਲਾਧਰ) : ਥਾਣਾ ਸਦਰ ਫਾਜ਼ਿਲਕਾ ਅਤੇ ਥਾਣਾ ਅਰਨੀਵਾਲਾ ਪੁਲਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਨੋਡਲ ਅਫ਼ਸਰ ਛਿੰਦਰ ਸਿੰਘ ਦੀ ਸ਼ਿਕਾਇਤ ’ਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਝੋਨੇ ਦੇ ਖੇਤ ’ਚ ਪਰਾਲੀ ਨੂੰ ਅੱਗ ਲਾਉਣ ਵਾਲੇ ਮਿਲਖ ਰਾਜ ਅਤੇ ਸੁਭਾਸ਼ ਚੰਦਰ ਵਾਸੀ ਪਿੰਡ ਲਾਧੂਕਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਸ ਤਰ੍ਹਾਂ ਹੀ ਥਾਣਾ ਅਰਨੀਵਾਲਾ ਪੁਲਸ ਨੇ ਨੋਡਲ ਅਫ਼ਸਰ ਬਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਮੰਗਤ ਰਾਮ ਵਾਸੀ ਪਿੰਡ ਡੱਬਵਾਲਾ ਕਲਾਂ ਖ਼ਿਲਾਫ਼ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ’ਤੇ ਮਾਮਲਾ ਦਰਜ ਕੀਤਾ ਹੈ।
