ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਲੁੱਟਣ ਵਾਲੇ 3 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

Saturday, Apr 26, 2025 - 06:11 AM (IST)

ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਲੁੱਟਣ ਵਾਲੇ 3 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ (ਸ਼ਿਵਮ) : ਥਾਣਾ ਪੀ. ਏ. ਯੂ. ਦੀ ਪੁਲਸ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਲੁੱਟਣ ਵਾਲੇ 3 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਹਰਸ਼ਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਸੰਤੋਸ਼ ਕੁਮਾਰ ਵਿਸ਼ਵਕਰਮਾ ਪੁੱਤਰ ਹਰਿਬਸ਼ ਵਿਸ਼ਵਕਰਮਾ ਵਾਸੀ ਮੁਹੱਲਾ ਬੈਂਕ ਕਾਲੋਨੀ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ 14 ਅਪ੍ਰੈਲ ਨੂੰ ਉਹ ਆਪਣੇ ਨਿੱਜੀ ਕੰਮ ਲਈ ਰਿਸ਼ੀ ਨਗਰ ਮਾਰਕੀਟ ਤੋਂ ਸੰਨੀ ਐਨਕਲੇਵ ਵੱਲ ਜਾ ਰਿਹਾ ਸੀ ਅਤੇ ਉਸੇ ਸਮੇਂ 2 ਮੋਟਰਸਾਈਕਲ ’ਤੇ ਸਵਾਰ 3 ਅਣਪਛਾਤੇ ਨੌਜਵਾਨ ਆਏ, ਜਿਨ੍ਹਾਂ ਦੇ ਹੱਥ ’ਚ ਤੇਜ਼ਧਾਰ ਹਥਿਆਰ ਫੜੇ ਹੋਏ ਸਨ।

ਇਹ ਵੀ ਪੜ੍ਹੋ : ਦੋਸਤ ਨਾਲ ਨਸ਼ਾ ਕਰਨ ਦੇ ਗਏ ਨੌਜਵਾਨ ਦੀ ਓਵਰਡੋਜ਼ ਨਾਲ ਹੋਈ ਮੌਤ

ਉਕਤ ਲੁਟੇਰਿਆਂ ਨੇ ਉਸ ਦੇ ਮੋਟਰਸਾਈਕਲ ਨੂੰ ਘੇਰ ਕੇ ਹਥਿਆਰ ਦੀ ਨੋਕ ’ਤੇ ਡਰਾਉਂਦੇ ਹੋਏ ਉਸ ਦਾ ਮੋਬਾਈਲ ਫੋਨ ਅਤੇ ਪੈਸੇ ਲੁੱਟ ਕੇ ਫ਼ਰਾਰ ਹੋ ਗਏ। ਥਾਣਾ ਮੁਖੀ ਨੇ ਦੱਸਿਆ ਕਿ ਜਿਸ ਤੋਂ ਬਾਅਦ ਪੁਲਸ ਨੇ ਉਕਤ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ 3 ਅਣਪਛਾਤੇ ਲੁਟੇਰਿਆਂ ਖਿਲਾਫ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਉਕਤ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੀ ਹੈ। ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਸਲਾਖਾਂ ਦੇ ਪਿੱਛੇ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ : ਬਿਲਡਿੰਗ ਦੀ 21ਵੀਂ ਮੰਜ਼ਿਲ 'ਤੇ ਖੜ੍ਹੀ ਮਾਂ ਦੇ ਹੱਥੋਂ ਤਿਲਕ ਗਿਆ 7 ਮਹੀਨੇ ਦਾ ਮਾਸੂਮ ਬੱਚਾ, ਦਰਦਨਾਕ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News