ਗੁਰਜੰਟ ਕਤਲ ’ਤੇ ਗੈਂਗਸਟਰ ਲੰਡਾ ਦੀ ਪੋਸਟ ਤੋਂ ਬਾਅਦ ਪੁਲਸ ਦੀ ਵੱਡੀ ਕਾਰਵਾਈ, ਵੀਡੀਓ ਵੀ ਆਈ ਸਾਹਮਣੇ
Wednesday, Oct 12, 2022 - 06:26 PM (IST)

ਤਰਨਤਾਰਨ : ਮੰਗਲਵਾਰ ਦਿਨ ਦਿਹਾੜੇ ਤਰਨਤਾਰਨ ਵਿਖੇ ਦੁਕਾਨ ਅੰਦਰ ਦਾਖਲ ਹੋ ਕੇ ਕੱਪੜਾ ਵਪਾਰੀ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਘਟਨਾ ਤੋਂ ਬਾਅਦ ਤਰਨਤਾਰਨ ਪੁਲਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਜਿਨ੍ਹਾਂ 4 ਮੁਲਜ਼ਮਾਂ ਖ਼ਿਲਾਫ ਮਾਮਲਾ ਦਰਜ਼ ਕੀਤਾ ਹੈ, ਉਨ੍ਹਾਂ ਵਿੱਚ ਗੈਂਗਸਟਰ ਲਖਬੀਰ ਲੰਡਾ, ਅਰਸ਼ਦੀਪ ਸਿੰਘ ਉਰਫ ਬੱਤੀ ਅਤੇ ਇਸ ਕਤਲੇਆਮ ਨੂੰ ਅੰਜਾਮ ਦੇਣ ਵਾਲੇ ਦੋ ਸ਼ਾਰਪ ਸ਼ੂਟਰ ਗੁਰਕੀਰਤ ਸਿੰਘ ਅਤੇ ਅਜਮੀਤ ਸਿੰਘ ਦੇ ਨਾਮ ਸ਼ਾਮਲ ਹਨ। ਦੱਸਣਯੋਗ ਹੈ ਕਿ ਗੈਂਗਸਟਰ ਅਰਸ਼ਦੀਪ ਸਿੰਘ ਬੱਤੀ ਗੁਰਜੰਟ ਸਿੰਘ ਦਾ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ। ਅਰਸ਼ਦੀਪ ਬੱਤੀ ਨੂੰ ਹਰਿਆਣਾ ਪੁਲਿਸ ਨੇ ਏ.ਡੀ. ਕੇਸ ਵਿੱਚ ਗ੍ਰਿਫਤਾਰ ਕੀਤਾ ਹੈ।ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਜੰਟ ਸਿੰਘ ਦੀ ਪਿਛਲੇ ਕਾਫੀ ਸਮੇਂ ਤੋਂ ਜ਼ਮੀਨੀ ਝਗੜਾ ਚੱਲ ਰਿਹਾ ਸੀ।
ਇਹ ਵੀ ਪੜ੍ਹੋ : ਚੱਲਦੀ ਟ੍ਰੇਨ ’ਚ ਮੌਤ ਨੂੰ ਕਲੋਲਾਂ ਕਰਦੇ ਮੁੰਡੇ ਨਾਲ ਵਾਪਰਿਆ ਹਾਦਸਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ
ਇਸ ਕਤਲੇਆਮ ਦਾ ਮਾਸਟਰਮਾਈਂਡ ਗੈਂਗਸਟਰ ਲਖਬੀਰ ਲੰਡਾ ਦੱਸਿਆ ਜਾ ਰਿਹਾ ਹੈ ਅਤੇ ਉਸ ਦੇ ਇਸ਼ਾਰੇ ’ਤੇ ਹੀ ਦੋ ਸ਼ੂਟਰਾਂ ਨੇ ਇਸ ਵਾਰਦਾਤ ਨੂੰ ਦਿੱਤਾ ਹੈ। ਪੁਲਸ ਨੇ ਇਨ੍ਹਾਂ ਦੋਵਾਂ ਸ਼ੂਟਰਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਲਖਬੀਰ ਲੰਡਾ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਵੀ ਲਈ ਹੈ।
ਇਹ ਵੀ ਪੜ੍ਹੋ : ਤਰਨਤਾਰਨ ’ਚ ਵੱਡੀ ਵਾਰਦਾਤ, ਦੁਕਾਨ ਅੰਦਰ ਦਾਖਲ ਹੋ ਕੇ ਨੌਜਵਾਨ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ
ਕੀ ਲਿਖਿਆ ਲਖਬੀਰ ਲੰਡਾ ਨੇ
ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲੰਡਾ ਨੇ ਲੈਂਦਿਆਂ ਫੇਸਬੁੱਕ ’ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ’ਚ ਉਸ ਨੇ ਸਾਫ਼ ਤੌਰ ’ਤੇ ਦੱਸਿਆ ਹੈ ਕਿ ਉਸ ਨੇ ਇਸ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦਵਾਇਆ ਹੈ। ਫੇਸਬੁੱਕ ’ਤੇ ਪਾਈ ਗਈ ਪੋਸਟ ’ਚ ਗੈਂਗਸਟਰ ਲੰਡਾ ਨੇ ਲਿਖਿਆ ਕਿ ‘‘ਤਰਨ ਤਾਰਨ ਵਿਖੇ ਗੁਰਜੰਟ ਦਲਾਲ ਦਾ ਜੋ ਕਤਲ ਹੋਇਆ ਹੈ, ਉਹ ਅਸੀਂ ਕੀਤਾ ਹੈ। ਇਸ ਨੇ ਸਾਡੇ ਭਰਾ ਅਰਸ਼ਦੀਪ ਭੱਟੀ ਦੀ ਜ਼ਿੰਦਗੀ ਖ਼ਰਾਬ ਕੀਤੀ ਹੈ। ’’ ਗੈਂਗਸਟਰ ਨੇ ਇਸ ਪੋਸਟ ’ਚ ਪੁਲਸ ਨੂੰ ਵੀ ਧਮਕੀ ਦਿੱਤੀ ਹੈ ਕਿ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਪਰੇਸ਼ਾਨ ਨਾ ਕੀਤਾ ਜਾਵੇ, ਨਹੀਂ ਤਾਂ ਅਗਲਾ ਵਾਰ ਤੁਹਾਡੇ ਘਰਾਂ ’ਤੇ ਕੀਤਾ ਜਾਵੇਗਾ।’’
ਇਹ ਵੀ ਪੜ੍ਹੋ : ਕਾਂਗਰਸ ਦੀ ਵੱਡੀ ਕਾਰਵਾਈ, ਨਵਜੋਤ ਸਿੱਧੂ ਦੇ ਕਰੀਬੀ ਨਰਿੰਦਰ ਲਾਲੀ ਨੂੰ 6 ਸਾਲ ਲਈ ਪਾਰਟੀ ’ਚੋਂ ਕੱਢਿਆ
ਨੌਜਵਾਨ ਕੱਪੜਾ ਵਪਾਰੀ ਨੂੰ ਤਾਬੜਤੋੜ ਗੋਲ਼ੀਆਂ ਮਾਰ ਕੇ ਕਤਲ ਕਰਨ ਦੀ ਇਸ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਇਸ ਵੀਡੀਓ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਪਹਿਲਾਂ ਦੋ ਨੌਜਵਾਨ ਦੁਕਾਨ ਅੰਦਰ ਕੱਪੜਾ ਖਰੀਦਣ ਆਉਂਦੇ ਹਨ ਅਤੇ ਜਦੋਂ ਗੁਰਜੰਟ ਉਨ੍ਹਾਂ ਨੂੰ ਕੱਪੜੇ ਦਿਖਾਉਂਦਾ ਹੈ ਤਾਂ ਇਹ ਦੋਵੇਂ ਨੌਜਵਾਨ ਉਸ ’ਤੇ ਇਕ ਬਾਅਦ ਇਕ ਗੋਲ਼ੀਆਂ ਚਲਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੰਦੇ ਹਨ। ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬੇਖੌਫ਼ ਗੈਂਗਸਟਰ ਤੇਜ਼ੀ ਨਾਲ ਉਥੋਂ ਫਰਾਰ ਹੋ ਜਾਂਦੇ ਹਨ।
ਇਹ ਵੀ ਪੜ੍ਹੋ : ਭੈਣ ਦੀ ਲਵ-ਮੈਰਿਜ ਤੋਂ ਖ਼ਫਾ ਭਰਾ ਨੇ ਖੋਹਿਆ ਆਪਾ, ਜੀਜੇ ਨੂੰ ਘੇਰਾ ਪਾ ਕੇ ਕੀਤੀ ਵੱਢ-ਟੁੱਕ, ਦੇਖੋ ਵੀਡੀਓ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।