ਹਿਮਾਚਲ ਤੋਂ ਸ਼ਰਾਬ ਲਿਆ ਕੇ ਵੇਚਣ ਦੇ ਮਾਮਲੇ 'ਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ, 2 ਗ੍ਰਿਫ਼ਤਾਰ

Monday, Sep 04, 2023 - 05:48 PM (IST)

ਹਿਮਾਚਲ ਤੋਂ ਸ਼ਰਾਬ ਲਿਆ ਕੇ ਵੇਚਣ ਦੇ ਮਾਮਲੇ 'ਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ, 2 ਗ੍ਰਿਫ਼ਤਾਰ

ਟਾਂਡਾ ਉੜਮੁੜ (ਮੋਮੀ, ਪੰਡਿਤ, ਗੁਪਤਾ ,ਜਸਵਿੰਦਰ)- ਬਾਹਰਲੇ ਸੂਬਿਆਂ ਤੋਂ ਸ਼ਰਾਬ ਲਿਆ ਕੇ ਟਾਂਡਾ ਇਲਾਕੇ ਵਿਚ ਵੇਚਣ ਵਾਲੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਟਾਂਡਾ ਪੁਲਸ ਨੇ 2 ਲੋਕਾਂ ਨੂੰ ਵੱਖ-ਵੱਖ ਸਥਾਨਾਂ ਤੋਂ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਥਾਣੇਦਾਰ ਗੁਰਮੀਤ ਸਿੰਘ ਅਤੇ ਜਸਵਿੰਦਰ ਸਿੰਘ ਨੇ ਇਹ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ-  ਸਿੱਧੂ ਮੂਸੇਵਾਲਾ ਲਈ ਇਨਸਾਫ਼ ਮੰਗਣ ਦਾ ਅਨੋਖਾ ਤਰੀਕਾ, ਨੌਜਵਾਨ ਨੇ ਬਿਸਤ ਦੋਆਬ ਨਹਿਰ 'ਚ ਸੁੱਟੀ 'ਕਾਲੀ ਥਾਰ'

ਥਾਣਾ ਮੁਖੀ ਨੇ ਦੱਸਿਆ ਕਿ ਥਾਣੇਦਾਰ ਗੁਰਮੀਤ ਸਿੰਘ ਦੀ ਟੀਮ ਨੇ ਮੁਖਬਰ ਦੀ ਸੂਚਨਾ ਦੇ ਅਧਾਰ ਤੇ ਅੱਡਾ ਸਰਾਂ ਇਲਾਕੇ ਵਿਚ ਅਵਤਾਰ ਸਿੰਘ ਤਾਰੀ ਪੁੱਤਰ ਅਮਰ ਚੰਦ ਵਾਸੀ ਢੱਟਾ ਦੇ ਕਬਜ਼ੇ ਵਿੱਚੋ ਹਿਮਾਚਲ ਪ੍ਰਦੇਸ਼ ਵਿਕਣ ਵਾਲੀ ਸ਼ਰਾਬ ਦੀਆਂ 48 ਬੋਤਲਾਂ ਬਰਾਮਦ ਕੀਤੀਆਂ ਹਨ। ਪੁਲਸ ਨੇ ਤਾਰੀ ਅਤੇ ਉਸਦੇ ਸਾਥੀ ਵਿਨੋਦ ਕੁਮਾਰ ਉਰਫ ਵਿਪਨ ਪੁੱਤਰ ਮਹਿੰਦਰ ਸਿੰਘ ਵਾਸੀ ਬੱਗੇਵਾਲ ਦੇ ਖ਼ਿਲਾਫ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ- ਦੋ ਭਰਾਵਾਂ ਵੱਲੋਂ ਬਿਆਸ ਦਰਿਆ 'ਚ ਛਾਲ ਮਾਰਨ ਦੇ ਮਾਮਲੇ 'ਚ ਘਿਰੇ SHO ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ

ਇਸੇ ਤਰਾਂ ਥਾਣੇਦਾਰ ਜਸਵਿੰਦਰ ਸਿੰਘ ਦੀ ਟੀਮ ਨੇ ਰੇਲਵੇ ਫਾਟਕ ਟਾਂਡਾ ਨੇੜਿਓਂ ਚਮਨ ਲਾਲ ਉਰਫ ਪੰਮਾ ਪੁੱਤਰ ਅਜੀਤ ਸਿੰਘ ਵਾਸੀ ਮੂਨਕ ਕਲਾਂ ਨੂੰ ਹਿਮਾਚਲ ਪ੍ਰਦੇਸ਼ ਵਿਕਰੀ ਵਾਲੀ ਸ਼ਰਾਬ ਦੀਆਂ 40 ਬੋਤਲਾਂ ਬਰਾਮਦ ਕੀਤੀਆਂ ਹਨ। ਪੁਲਸ ਨੇ ਪੰਮਾ ਅਤੇ ਰੇਲਵੇ ਫਾਟਕ ਟਾਂਡਾ ਨੇੜੇ ਰਹਿੰਦੇ ਉਸਦੇ ਸਾਥੀ ਬਾਦਲ ਖਿਲਾਫ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲਿਆਂ ਵਿਚ ਨਾਮਜਦ ਦੋਨਾਂ ਦੂਜੇ ਮੁਲਜਮਾਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ- ਦਰਿਆ 'ਚੋਂ ਮਿਲੀ ਜਸ਼ਨਬੀਰ ਦੀ ਲਾਸ਼ ਵੇਖ ਭੁੱਬਾਂ ਮਾਰ ਰੋਇਆ ਪਿਤਾ, ਕਿਹਾ-ਨਹੀਂ ਕਰਾਂਗੇ ਸਸਕਾਰ, ਰੱਖੀ ਇਹ ਮੰਗ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711


author

Anuradha

Content Editor

Related News