ਭਾਜਪਾ ਵਿਧਾਇਕ ਦੀ ਕੁੱਟਮਾਰ ਸਬੰਧੀ 7 ਕਿਸਾਨ ਆਗੂਆਂ ਤੇ 300 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

03/27/2021 10:30:52 PM

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ)-  ਮਲੋਟ ਵਿਖੇ ਅੱਜ ਮੀਟਿੰਗ ਕਰਨ ਪਹੁੰਚੇ ਭਾਜਪਾ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ। ਜ਼ਿਲ੍ਹਾ ਪੁਲਸ ਅਨੁਸਾਰ ਅੱਜ ਜੱਦ ਅਰੁਣ ਨਾਰੰਗ ਮਲੋਟ ਵਿਖੇ ਮੀਟਿੰਗ ਲਈ ਪਹੁੰਚੇ ਤਾਂ ਉਨ੍ਹਾਂ ਦਾ ਕੁਝ ਲੋਕਾਂ ਨੇ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਘੇਰ ਲਿਆ। ਇਸ ਦੌਰਾਨ ਉਨ੍ਹਾਂ 'ਤੇ ਹੋਏ ਹਮਲੇ ਤੋਂ ਬਚਾਅ ਲਈ ਐੱਸ. ਪੀ. ਹੈਡਕੁਆਰਟਰ ਗੁਰਮੇਲ ਸਿੰਘ ਅਤੇ ਹੋਰ ਪੁਲਸ ਪਾਰਟੀ ਨੇ ਪੁਰਜ਼ੋਰ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਐੱਸ. ਪੀ. ਗੁਰਮੇਲ ਸਿੰਘ ਵੀ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ:- ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 2820 ਨਵੇਂ ਮਾਮਲੇ ਆਏ ਸਾਹਮਣੇ, 46 ਦੀ ਮੌਤ

ਇਸ ਸਬੰਧੀ ਫਿਲਹਾਲ ਐੱਫ.ਆਈ.ਆਰ. ਨੰਬਰ 56 ਦਰਜ ਕਰ ਲਈ ਗਈ ਹੈ। ਇਹ ਐੱਫ.ਆਈ.ਆਰ. ਆਈ.ਪੀ.ਸੀ. ਦੀ ਧਾਰਾ   307/353/186/188/332/342/506/148/149 ਤਹਿਤ ਸਿਟੀ ਮਲੋਟ 'ਚ ਦਰਜ ਕੀਤੀ ਗਈ ਹੈ। ਇਹ ਐੱਫ.ਆਈ.ਆਰ ਐੱਸ.ਪੀ. ਐੱਚ ਗੁਰਮੇਲ ਸਿੰਘ ਦੇ ਬਿਆਨਾਂ 'ਤੇ ਦਰਜ ਕੀਤੀ ਗਈ ਹੈ। ਇਸ ਐੱਫ.ਆਈ.ਆਰ 'ਚ 7 ਕਿਸਾਨ ਆਗੂਆਂ ਨੂੰ ਨਾਮਜਦ ਕੀਤਾ ਗਿਆ ਹੈ ਜਦਕਿ 250-300 ਲੋਕ ਅਣਪਛਾਤੇ ਹਨ ।

ਇਹ ਵੀ ਪੜ੍ਹੋ:- ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਹੋਈ ਘਟਨਾ ਸ਼ਰਮਨਾਕ: ਸੁਖਬੀਰ ਬਾਦਲ

ਜੋ 7 ਕਿਸਾਨ ਆਗੂਆਂ ਦੇ ਨਾਮ ਐੱਫ. ਆਈ.ਆਰ. ਵਿਚ ਹਨ ਉਨ੍ਹਾਂ ਵਿਚ ਲਖਨਪਾਲ ਉਰਫ ਲੱਖਾ ਆਲਮਵਾਲਾ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾਗੁਜ਼ਰ, ਜਨਰਲ ਸਕਤਰ ਨਿਰਮਲ ਸਿੰਘ ਜੱਸੇਆਣਾ, ਨਾਨਕ ਸਿੰਘ ਫਕਰਸਰ,ਕੁਲਵਿੰਦਰ ਸਿੰਘ ਦਾਨੇਵਾਲਾ, ਰਾਜਵਿੰਦਰ ਸਿੰਘ ਜੰਡਵਾਲਾ, ਅਵਤਾਰ ਸਿੰਘ ਫਕਰਸਰ ਸ਼ਾਮਿਲ ਹਨ। 

Bharat Thapa

This news is Content Editor Bharat Thapa