ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ

Tuesday, May 05, 2026 - 03:34 PM (IST)

ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ

ਜਲਾਲਾਬਾਦ (ਬੰਟੀ) : ਥਾਣਾ ਅਮੀਰ ਖ਼ਾਸ ਅਤੇ ਵੈਰੋਕੇ ਪੁਲਸ ਨੇ ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਪੀ. ਐੱਸ. ਆਈ. ਮਨਦੀਪ ਸਿੰਘ ਨੇ ਦੱਸਿਆ ਕਿ ਮਨਜੀਤ ਕੌਰ ਜੇ. ਈ. ਪੀ. ਪੀ. ਸੀ. ਬੀ. ਸਬ ਡਵੀਜ਼ਨ ਜਲਾਲਾਬਾਦ ਵੱਲੋਂ ਇੱਕ ਪੱਤਰ ਰਾਹੀਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਿਰਵੈਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਘਾਂਗਾ ਕਲਾਂ ਨੇ ਕਣਕ ਦੇ ਨਾੜ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਮਾਨਯੋਗ ਡਿਪਟੀ ਕਮਿਸ਼ਨਰ ਫਾਜ਼ਿਲਕਾ ਜੀ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਜਾਂਚ ਅਧਿਕਾਰੀ ਪੀ. ਐੱਸ. ਆਈ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਜੀਤ ਕੌਰ ਜੇ. ਈ. ਪੀ. ਪੀ. ਸੀ. ਬੀ. ਸਬ ਡਵੀਜ਼ਨ ਜਲਾਲਾਬਾਦ ਵੱਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੁਭਾਸ਼ ਚੰਦਰ ਪੁੱਤਰ ਕਸ਼ਮੀਰ ਚੰਦਰ ਵਾਸੀ ਚੱਕ ਕਾਠਗੜ੍ਹ ਨੇ ਆਪਣੇ ਖੇਤ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਈ ਹੈ।

ਜਾਂਚ ਅਧਿਕਾਰੀ ਐੱਸ. ਆਈ. ਗੈਵਿਸ਼ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਸਵੰਤ ਸਿੰਘ ਨਹਿਰੀ ਪਟਵਾਰੀ ਨੋਡਲ ਅਫ਼ਸਰ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਗੁਰਦੀਪ ਸਿੰਘ, ਗੁਰਦਿਆਲ ਸਿੰਘ, ਚਿਮਨ ਸਿੰਘ ਅਤੇ ਮੋਹਿੰਦਰ ਸਿੰਘ ਵਾਸੀ ਕਾਠਗੜ੍ਹ ਨੇ ਆਪਣੇ ਖੇਤ ਵਿੱਚ ਪਰਾਲੀ ਦੇ ਨਾੜ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਜਾਂਚ ਅਧਿਕਾਰੀ ਲੇਡੀ ਸਹਾਇਕ ਥਾਣੇਦਾਰ ਸੰਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕ ਸਿੰਘ ਨੋਡਲ ਅਫ਼ਸਰ ਪੀ. ਐੱਸ. ਪੀ. ਸੀ. ਐੱਲ. ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਸਤਨਾਮ ਰਾਏ ਪੁੱਤਰ ਮਾਘਾ ਰਾਮ ਵਾਸੀ ਲੱਖੋਵਾਲੀ ਨੇ ਆਪਣੇ ਖੇਤ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ ਹੈ। ਪੁਲਸ ਵੱਲੋਂ ਉਕਤ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ।


author

Babita

Content Editor

Related News