ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ ’ਚ 7 ਵਿਅਕਤੀਆਂ ਖਿਲਾਫ ਕੇਸ ਦਰਜ

Friday, Dec 11, 2020 - 12:19 AM (IST)

ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ ’ਚ 7 ਵਿਅਕਤੀਆਂ ਖਿਲਾਫ ਕੇਸ ਦਰਜ

ਪਟਿਆਲਾ, (ਬਲਜਿੰਦਰ)- ਪੁਲਸ ਨੇ ਨਸ਼ਾ ਸਮੱਗਲਿੰਗ ਦੇ ਦੋਸ਼ ’ਚ 6 ਵੱਖ-ਵੱਖ ਮਾਮਲਿਆਂ ’ਚ 7 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪਹਿਲੇ ਕੇਸ ’ਚ ਥਾਣਾ ਤ੍ਰਿਪਡ਼ੀ ਦੀ ਪੁਲਸ ਨੇ ਐੱਸ. ਐੱਚ. ਓ. ਇੰਸਪੈਕਟਰ ਹੈਰੀ ਬੋਪਾਰਾਏ ਦੀ ਅਗਵਾਈ ਹੇਠ ਵਿਜੇ ਕੁਮਾਰ ਪੁੱਤਰ ਸੀਤਾ ਰਾਮ ਵਾਸੀ ਪੁਰਾਣਾ ਦਸਮੇਸ਼ ਨਗਰ ਪਟਿਆਲਾ ਹਾਲ ਕਿਰਾਏਦਾਰ ਨਿਊ ਦਸਮੇਸ਼ ਨਗਰ ਪਟਿਆਲਾ ਨੂੰ ਸ਼ਰਾਬ ਦੀਆਂ 30 ਬੋਤਲਾਂ ਸਮੇਤ ਗ੍ਰਿਫਤਾਰ ਕੀਤਾ ਹੈ।

ਜਾਣਕਾਰੀ ਮੁਤਾਬਕ ਹੌਲਦਾਰ ਗੁਰਚਰਨ ਸਿੰਘ ਪੁਲਸ ਪਾਰਟੀ ਸਮੇਤ ਕੋਹਲ ਸਵੀਟਸ ਚੌਕ ਪਟਿਆਲਾ ਵਿਖੇ ਮੌਜੂਦ ਸੀ। ਉਕਤ ਵਿਅਕਤੀ ਨੂੰ ਸਕੂੁਟਰੀ ’ਤੇ ਆਉਂਦੇ ਨੂੰ ਜਦੋਂ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਤੋਂ ਸ਼ਰਾਬ ਦੀਆਂ 30 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ।

ਦੂਜੇ ਕੇਸ ’ਚ ਵੀ ਥਾਣਾ ਤ੍ਰਿਪਡ਼ੀ ਦੀ ਪੁਲਸ ਨੇ ਜਗਵਿੰਦਰ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਪਿੰਡ ਰੌਂਗਲਾ ਥਾਣਾ ਤ੍ਰਿਪਡ਼ੀ ਪਟਿਆਲਾ ਨੂੰ 45 ਗ੍ਰਾਮ ਸਮੈਕ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਐੱਸ. ਆਈ. ਅੰਗਰੇਜ਼ ਸਿੰਘ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਬੱਸ ਅੱਡਾ ਰੌਂਗਲਾ ਵਿਖੇ ਮੌਜੂਦ ਸੀ। ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਅਧਾਰ ’ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਤੋਂ 45 ਗ੍ਰਾਮ ਸਮੈਕ ਬਰਾਮਦ ਕੀਤੀ ਗਈ। ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਤੀਜੇ ਕੇਸ ’ਚ ਥਾਣਾ ਅਨਾਜ ਮੰਡੀ ਦੀ ਪੁਲਸ ਨੇ ਐੱਸ. ਐੱਚ. ਓ. ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਗੁਰਨਾਮ ਸਿੰਘ ਪੁੱਤਰ ਜੀਤ ਸਿੰਘ ਵਾਸੀ ਬੈਕ ਸਾਈਡ ਐਲੀਮੈਂਟਰੀ ਸਕੂਲ ਪਿੰਡ ਰਸੂਲਪੁਰ ਜੋਡ਼ਾ ਪਟਿਆਲਾ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ।

ਜਾਣਕਾਰੀ ਮੁਤਾਬਕ ਏ. ਐੱਸ. ਆਈ. ਮਨਜੀਤ ਸਿੰਘ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਪਿੰਡ ਰਸੂਲਪੁਰ ਜੋਡ਼ਾ ਵਿਖੇ ਮੌਜੂਦ ਸੀ। ਸੂਚਨਾ ਮਿਲੀ ਕਿ ਉਕਤ ਵਿਅਕਤੀ ਘਰ ’ਚ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ। ਪੁਲਸ ਨੇ ਘਰ ’ਤੇ ਰੇਡ ਮਾਰ ਕੇ ਸ਼ਰਾਬ ਦੀਆਂ 13 ਬੋਤਲਾਂ ਬਰਾਮਦ ਕੀਤੀਆਂ।

ਚੌਥੇ ਕੇਸ ’ਚ ਥਾਣਾ ਸਨੌਰ ਦੀ ਪੁਲਸ ਨੇ ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਭਿੰਡਰ ਦੀ ਅਗਵਾਈ ਹੇਠ ਇਕ ਵਿਅਕਤੀ ਨਾਜਾਇਜ਼ ਸ਼ਰਾਬ ਦੀਆਂ 20 ਬੋਤਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਗਿਆਨ ਸ਼ਰਮਾ ਪੁੱਤਰ ਨਰਿੰਦਰ ਮੋਹਨ ਸ਼ਰਮਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਏ. ਐੱਸ. ਆਈ. ਸੁਰਜਨ ਸਿੰਘ ਪੁਲਸ ਪਾਰਟੀ ਸਮੇਤ ਸੂਆ ਪੁਲੀ ਪਿੰਡ ਪੂਨੀਆ ਜੱਟਾ ਵਿਖੇ ਮੌਜੂਦ ਸੀ। ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਅਧਾਰ ’ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਤੋਂ ਨਾਜਾਇਜ਼ ਸ਼ਰਾਬ ਦੀਆਂ 20 ਬੋਤਲਾਂ ਬਰਾਮਦ ਕੀਤੀਆਂ ਗਈਆਂ।

ਪੰਜਵੇਂ ਕੇਸ ’ਚ ਥਾਣਾ ਸਨੌਰ ਦੀ ਪੁਲਸ ਨੇ 13 ਗ੍ਰਾਮ ਸਮੈਕ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਜਾ ਪੁੱਤਰ ਪਰਮਜੀਤ ਸਿੰਘ ਵਾਸੀ ਮੁਹੱਲਾ ਤੰਬੂਆਂ ਵਾਲਾ ਸਨੌਰ ਨੇਡ਼ੇ ਟਿੱਬੀ ਸਾਹਿਬ ਗੁਰਦੁਆਰਾ ਸਨੌਰ ਵਜੋਂ ਹੋਈ ਹੈ। ਏ. ਐੱਸ. ਆਈ. ਜਸਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਸੂਆ ਪੁਲੀ ਪਿੰਡ ਬੋਲਡ਼ ਕਲਾਂ ਵਿਖੇ ਮੌਜੂਦ ਸੀ। ਉਕਤ ਵਿਕਅਤੀ ਨੂੰ ਜਦੋਂ ਸ਼ੱਕ ਦੇ ਅਧਾਰ ’ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਤੋਂ 13 ਗ੍ਰਾਮ ਸਮੈਕ ਬਰਾਮਦ ਕੀਤੀ ਗਈ। ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਛੇਵੇਂ ਕੇਸ ’ਚ ਥਾਣਾ ਪਸਿਆਣਾ ਦੀ ਪੁਲਸ ਨੇ ਐੱਸ. ਐੱਚ. ਓ. ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਬਿੰਦਰ ਕੁਮਾਰ ਪੁੱਤਰ ਅਮਰਜੀਤ ਸਿੰਘ ਵਾਸੀ ਗਡ਼ੀ ਮੁਹੱਲਾ ਨੇਡ਼ੇ ਪੰਚ ਮੁਖੀ ਮੰਦਿਰ ਸਮਾਣਾ ਅਤੇ ਬਚਿੱਤਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਕਮਾਸਪੁਰ ਥਾਣਾ ਸਦਰ ਸਮਾਣਾ ਨੂੰ 10 ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਏ. ਐੱਸ. ਆਈ. ਹਰੀਸ਼ ਕੁਮਾਰ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਰੰਧਾਵਾ ਵਿਖੇ ਮੌਜੂਦ ਸੀ। ਉਕਤ ਵਿਅਕਤੀ ਸਕੂਟਰੀ ’ਤੇ ਆਏ ਅਤੇ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ ਲੱਗੇ ਤਾਂ ਸਕੂਟਰੀ ਸਲਿੱਪ ਹੋਣ ਕਾਰਣ ਦੋਵੇਂ ਹੇਠਾਂ ਡਿੱਗ ਪਏ। ਜਦੋਂ ਉਕਤ ਦੋਨਾਂ ਖਿਲਾਫ ਰੱਖੇ ਗਏ ਥੈਲੇ ਨੂੰ ਚੈੱਕ ਕੀਤਾ ਗਿਆ ਤਾਂ ਉਸ ’ਚੋਂ 10 ਕਿਲੋ ਭੁੱਕੀ ਬਰਾਮਦ ਹੋਈ। ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ।


author

Bharat Thapa

Content Editor

Related News