ਪਰਾਲੀ ਨੂੰ ਅੱਗ ਲਗਾਉਣ ਵਾਲੇ 8 ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ
Sunday, Nov 09, 2025 - 05:15 PM (IST)
ਫਿਰੋਜ਼ਪੁਰ (ਖੁੱਲਰ) : ਥਾਣਾ ਘੱਲਖੁਰਦ, ਤਲਵੰਡੀ ਭਾਈ ਅਤੇ ਥਾਣਾ ਮੱਲਾਂਵਾਲਾ ਵਿਖੇ ਵੱਖ-ਵੱਖ ਥਾਵਾਂ ’ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕੁੱਝ ਅਣਪਛਾਤੇ ਵਿਅਕਤੀਆਂ ਸਮੇਤ 8 ਕਿਸਾਨਾਂ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ, ਸਹਾਇਕ ਥਾਣੇਦਾਰ ਜਸਪਾਲ ਸਿੰਘ, ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ, ਹੌਲਦਾਰ ਗੁਰਬਿੰਦਰ ਸਿੰਘ, ਸਹਾਇਕ ਥਾਣੇਦਾਰ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਮੁੱਦਕੀ, ਪਿੰਡ ਰੱਤਾ ਖੇੜਾ, ਪਿੰਡ ਕੋਟ ਕਰੋੜ, ਪਿੰਡ ਸੁਲਹਾਣੀ ਵਿਖੇ ਅਣਪਛਾਤੇ ਕਿਸਾਨਾਂ ਤੋਂ ਇਲਾਵਾ ਕਿਸਾਨ ਕੇਵਲ ਸਿੰਘ ਪੁੱਤਰ ਬਲਵੰਤ ਸਿੰਘ ਅਤੇ ਸੁਖਦੇਵ ਸਿੰਘ ਪੁੱਤਰ ਬਲਵੰਤ ਸਿੰਘ ਵਾਸੀਅਨ ਬੋੜਾਂਵਾਲੀ ਮੱਲਾਂਵਾਲਾ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਹੈ। ਪੁਲਸ ਨੇ ਦੱਸਿਆ ਕਿ ਪੁਲਸ ਨੇ ਉਕਤ ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
