ਜ਼ਮੀਨੀ ਕਬਜ਼ੇ ਨੂੰ ਲੈ ਕੇ ਕੁੱਟਮਾਰ ਦੇ ਦੋਸ਼ ''ਚ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ

Friday, May 15, 2026 - 05:22 PM (IST)

ਜ਼ਮੀਨੀ ਕਬਜ਼ੇ ਨੂੰ ਲੈ ਕੇ ਕੁੱਟਮਾਰ ਦੇ ਦੋਸ਼ ''ਚ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ (ਕੁਮਾਰ) : ਜ਼ਮੀਨੀ ਕਬਜ਼ੇ ਨੂੰ ਲੈ ਕੇ ਕੁੱਟਮਾਰ ਕਰਨ ਅਤੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਥਾਣਾ ਮੱਲਾਂਵਾਲਾ ਦੀ ਪੁਲਸ ਨੇ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁੱਦਈ ਗੁਰਮੇਲ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਅਲੀ ਵਾਲਾ ਨੇ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਦਿੱਤੀ।

ਬਿਆਨਾਂ ਵਿੱਚ ਦੱਸਿਆ ਗਿਆ ਕਿ ਬਲਜੀਤ ਸਿੰਘ, ਜੀਤ ਸਿੰਘ, ਗੁਰਪ੍ਰੀਤ ਸਿੰਘ, ਤਰਕਦੀਪ ਸਿੰਘ, ਗੁਰਸੇਵਕ ਸਿੰਘ, ਹਰਪਾਲ ਸਿੰਘ, ਪ੍ਰਦੀਪ ਸਿੰਘ, ਗੁਰਵਿੰਦਰ ਸਿੰਘ ਅਤੇ ਅਨਮੋਲ ਸਿੰਘ ਨੇ ਸ਼ਿਕਾਇਤਕਰਤਾ ਅਤੇ ਉਸ ਦੇ ਪਿਤਾ ਮੱਸਾ ਸਿੰਘ ਨਾਲ ਜ਼ਮੀਨੀ ਕਬਜ਼ੇ ਨੂੰ ਲੈ ਕੇ ਕੁੱਟਮਾਰ ਕਰਦੇ ਹੋਏ ਉਨ੍ਹਾਂ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।


 


author

Babita

Content Editor

Related News