ਸ੍ਰੀ ਦਰਬਾਰ ਸਾਹਿਬ ਵਿਖੇ ਕੋਝੀ ਹਰਕਤ ਕਰਨ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Monday, Jun 06, 2022 - 11:16 PM (IST)
ਅੰਮ੍ਰਿਤਸਰ (ਅਨਜਾਣ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਨੁੱਖਤਾ ਦਾ ਸਾਂਝਾ ਘਰ ਹੈ ਪਰ ਫਿਰ ਵੀ ਜਾਣੇ-ਅਣਜਾਣੇ ਕਈ ਵਿਅਕਤੀ ਗ਼ਲਤੀਆਂ ਕਰਨ ਤੋਂ ਬਾਜ਼ ਨਹੀਂ ਆਉਂਦੇ। ਬੀਤੇ ਦਿਨੀ ਂਇਕ ਵਿਅਕਤੀ, ਜਿਸ ਦਾ ਨਾਂ ਜਗਦੀਸ਼ ਸਕਸੈਨਾ ਹੈ ਤੇ ਉਹ ਚੰਡੀਗੜ੍ਹ ਦੇ ਪਿੰਡ ਹੱਲੋ ਮਾਜਰਾ ਦਾ ਰਹਿਣ ਵਾਲਾ ਹੈ। ਉਹ ਤੰਬਾਕੂ ਮੂੰਹ ’ਚ ਰੱਖ ਕੇ ਸ੍ਰੀ ਹਰਿਮੰਦਰ ਸਾਹਿਬ ਅੰਦਰ ਜਾ ਰਿਹਾ ਸੀ ਪਰ ਸੇਵਾਦਾਰਾਂ ਨੂੰ ਪਤਾ ਲੱਗਣ ’ਤੇ ਉਸ ਨੂੰ ਪੁਲਸ ਹਵਾਲੇ ਕੀਤਾ ਗਿਆ ਤੇ ਉਸ ਖ਼ਿਲਾਫ਼ ਮਾਮਲਾ ਦਰਜ ਹੋ ਗਿਆ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਨੇ ਮਾਲ ਅਧਿਕਾਰੀਆਂ ਦੀ ਹੜਤਾਲ ਨੂੰ ਐਲਾਨਿਆ ਗ਼ੈਰ-ਕਾਨੂੰਨੀ
ਇਸ ਸਬੰਧੀ ਜਦੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਵਿਅਕਤੀ ਚੰਡੀਗੜ੍ਹ ਦੇ ਪਿੰਡ ਹੱਲੋ ਮਾਜਰਾ ਦਾ ਰਹਿਣ ਵਾਲਾ ਹੈ, ਜਿਸ ਨੂੰ ਬੀਤੇ ਦਿਨ ਸਵੇਰੇ ਕੋਈ 9 ਵਜੇ ਦੇ ਕਰੀਬ ਮੌਕੇ ’ਤੇ ਕਾਬੂ ਕਰਕੇ ਗਲਿਆਰਾ ਪੁਲਸ ਹਵਾਲੇ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਕਿਸੇ ਵੀ ਸ਼ਖ਼ਸ ਨੂੰ ਬਖਸ਼ਿਆ ਨਹੀਂ ਜਾਵੇਗਾ, ਜੋ ਗੁਰੂਘਰ ਆ ਕੇ ਕਿਸੇ ਵੀ ਤਰ੍ਹਾਂ ਦੀ ਮੰਦਭਾਗੀ ਘਟਨਾ ਨੂੰ ਅੰਜਾਮ ਦੇਵੇਗਾ।
ਇਹ ਵੀ ਪੜ੍ਹੋ : ਨਾਕੇ ’ਤੇ ਖੜ੍ਹੇ ਏ. ਐੱਸ. ਆਈ. ’ਤੇ ਨੌਜਵਾਨ ਨੇ ਚਾੜ੍ਹੀ ਤੇਜ਼ ਰਫ਼ਤਾਰ ਕਾਰ