ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ 'ਤੇ ਸਰਕਾਰੀ ਬੱਸਾਂ ਦੇ ਐਡਵਾਂਸ ਬੁੱਕਰਜ਼ ਵਿਰੁੱਧ ਮਾਮਲਾ ਦਰਜ

Sunday, Jun 05, 2022 - 12:29 AM (IST)

ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ 'ਤੇ ਸਰਕਾਰੀ ਬੱਸਾਂ ਦੇ ਐਡਵਾਂਸ ਬੁੱਕਰਜ਼ ਵਿਰੁੱਧ ਮਾਮਲਾ ਦਰਜ

ਚੰਡੀਗੜ੍ਹ-ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ 'ਤੇ ਪੀ.ਆਰ.ਟੀ.ਸੀ. ਬਠਿੰਡਾ ਕਾਊਂਟਰ ਦੇ ਐਡਵਾਂਸ ਬੁੱਕਰਾਂ ਵਿਰੁੱਧ ਬਠਿੰਡਾ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਮੰਤਰੀ ਵੱਲੋਂ ਐਡਵਾਂਸ ਬੁਕਿੰਗ ਦੀਆਂ ਟਿਕਟਾਂ ਦੀ ਪ੍ਰਕਿਰਿਆ ਚੈੱਕ ਕਰਨ ਦੇ ਆਦੇਸ਼ਾਂ ਪਿੱਛੋਂ ਇਹ ਜਾਂਚ ਕੀਤੀ ਜਾ ਰਹੀ ਸੀ ਜਿਸ ਵਿਚ ਪਾਇਆ ਗਿਆ ਕਿ ਬਠਿੰਡਾ ਕਾਊਂਟਰ ਦੇ ਐਡਵਾਂਸ ਬੁੱਕਰ ਰਾਮ ਸਿੰਘ ਅਤੇ ਸੁਖਪਾਲ ਸਿੰਘ ਟਿਕਟ ਮਸ਼ੀਨਾਂ ਰਾਹੀਂ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾ ਰਹੇ ਹਨ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਸਰਨਾ, ਪਰਿਵਾਰ ਨੂੰ ਚੋਣ ਲੜਨ ਦੀ ਕੀਤੀ ਬੇਨਤੀ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਜਾਂਚ ਦੌਰਾਨ ਮਈ ਦੇ ਪਹਿਲੇ ਪੰਜ ਦਿਨਾਂ ਵਿਚ ਹੀ ਕਰੀਬ 3.25 ਲੱਖ ਰੁਪਏ ਦਾ ਫ਼ਰਕ ਮਿਲਿਆ ਹੈ। ਜਿਸ ਪਿੱਛੋਂ ਐੱਸ.ਐੱਸ.ਪੀ. ਬਠਿੰਡਾ ਨੂੰ ਮਾਮਲਾ ਦਰਜ ਕਰਨ ਲਈ ਲਿਖਿਆ ਗਿਆ ਸੀ ਅਤੇ ਦੋਸ਼ੀਆਂ ਵਿਰੁੱਧ ਧਾਰਾ 420 ਅਤੇ 409 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਏਅਰੋਫਲੋਟ ਨੇ ਸ਼੍ਰੀਲੰਕਾ ਜਾਣ ਵਾਲੀਆਂ ਆਪਣੀਆਂ ਉਡਾਣਾਂ ਨੂੰ ਕੀਤਾ ਰੱਦ

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪਿਛਲੇ ਸਾਰੇ ਅਰਸੇ ਦੌਰਾਨ ਐਡਵਾਂਸ ਟਿਕਟਾਂ ਦੀ ਬੁਕਿੰਗ ਚੈਕ ਕੀਤੀ ਜਾਵੇ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਸੁਚੇਤ ਕੀਤਾ ਕਿ ਉਹ ਈਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਕਿਉਂਕਿ ਸਰਕਾਰੀ ਖਜ਼ਾਨੇ ਨੂੰ ਖੋਰਾ ਲਾਉਣ ਵਾਲੇ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਰੂਸੀ ਫੌਜੀਆਂ ਨੇ ਪੂਰਬੀ ਯੂਕ੍ਰੇਨ 'ਚ ਕੀਤੇ ਹਵਾਈ ਹਮਲੇ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Karan Kumar

Content Editor

Related News