ਲੁਧਿਆਣਾ ਦੀ ਭਾਜਪਾ ਮਹਿਲਾ ਆਗੂ ਤੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਕੇਸ ਦਰਜ

Wednesday, Mar 01, 2023 - 03:21 PM (IST)

ਲੁਧਿਆਣਾ ਦੀ ਭਾਜਪਾ ਮਹਿਲਾ ਆਗੂ ਤੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਕੇਸ ਦਰਜ

ਲੁਧਿਆਣਾ (ਰਾਜ)- ਹੈਬੋਵਾਲ ਵਿੱਚ ਰਹਿਣ ਵਾਲੀ ਭਾਜਪਾ ਮਹਿਲਾ ਆਗੂ ਅਤੇ ਮੌਜੂਦਾ ਕੌਂਸਲਰ ਰਾਸ਼ੀ ਅਗਰਵਾਲ ਨੂੰ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਵਿਅਕਤੀ ਵੱਲੋਂ ਫੋਨ ਕਰਕੇ 3 ਲੱਖ ਦੀ ਫਿਰੌਤੀ ਮੰਗਣ 'ਤੇ ਥਾਣਾ ਹੈਬੋਵਾਲ ਦੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ। 

ਕੌਂਸਲਰ ਰਾਸ਼ੀ ਨੂੰ 21 ਫਰਵਰੀ ਨੂੰ ਫੋਨ ਆਇਆ ਸੀ। ਫੋਨ ਕਰਨ ਵਾਲੇ ਵਿਅਕਤੀ ਨੇ ਤਿੰਨ ਲੱਖ ਰੁਪਏ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਕਰਨ ਦੇ ਪੰਜ ਦਿਨਾਂ ਬਾਅਦ ਵੀ ਕੋਈ ਕਾਰਵਾਈ ਨਾ ਹੋਣ 'ਤੇ ਰਾਸ਼ੀ ਨੇ ਆਪਣੇ ਫੇਸਬੁੱਕ ਪੇਜ਼ 'ਤੇ ਲਾਈਵ ਹੋ ਕੇ ਪੁਲਸ ਅਤੇ ਸਰਕਾਰ 'ਤੇ ਸੁਰੱਖਿਆ ਨੂੰ ਲੈ ਕੇ ਤੰਜ ਕੱਸਿਆ ਸੀ, ਜਿਸ ਤੋਂ ਬਾਅਦ ਹੁਣ ਕੇਸ ਦਰਜ ਕਰ ਲਿਆ ਹੈ। ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : 2 ਰੁਪਏ ਕਿਲੋ ਕਣਕ ਲੈਣ ਵਾਲਿਆਂ ਨੂੰ ਵੱਡੀ ਪਰੇਸ਼ਾਨੀ, ਈ-ਪਾਸ ਮਸ਼ੀਨਾਂ ਬਣੀਆਂ ਸਿਰਦਰਦ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News