ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਭਜਨ ਗਾਇਕ ਕਨ੍ਹੱਈਆ ਮਿੱਤਲ ਖ਼ਿਲਾਫ਼ ਕੇਸ ਦਰਜ
09/26/2023 9:45:38 PM

ਲਾਂਬੜਾ (ਵਰਿੰਦਰ) : ਸਥਾਨਕ ਪੁਲਸ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਭਜਨ ਗਾਇਕ ਕਨ੍ਹੱਈਆ ਮਿੱਤਲ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਲਾਂਬੜਾ ਮੁਖੀ ਇੰਸਪੈਕਟਰ ਅਮਨ ਸੈਣੀ ਨੇ ਦੱਸਿਆ ਕਿ ਪੁਲਸ ਨੂੰ ਇਕ ਸ਼ਿਕਾਇਤ ਪ੍ਰਾਪਤ ਹੋਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਗਾਇਕ ਕਨ੍ਹੱਈਆ ਮਿੱਤਲ ਵੱਲੋਂ ਇਕ ਧਾਰਮਿਕ ਸਮਾਗਮ ਦੌਰਾਨ ਪ੍ਰਭੂ ਯਿਸੂ ਮਸੀਹ ਸਬੰਧੀ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ, ਜਿਸ ਕਾਰਨ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਇਹ ਵੀ ਪੜ੍ਹੋ : ਤੇਜ਼ ਰਫ਼ਤਾਰ ਪਿਕਅਪ ਤੇ ਸਕੂਟੀ 'ਚ ਭਿਆਨਕ ਟੱਕਰ, ਇਕ ਦੀ ਮੌਤ, ਦੂਜਾ ਵਾਲ-ਵਾਲ ਬਚਿਆ
ਥਾਣਾ ਮੁਖੀ ਨੇ ਦੱਸਿਆ ਕਿ ਇਸ ਸਬੰਧੀ ਪੁਲਸ ਵੱਲੋਂ ਗਾਇਕ ਕਨ੍ਹੱਈਆ ਮਿੱਤਲ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਕ੍ਰਿਸ਼ਚੀਅਨ ਲੀਡਰਸ਼ਿਪ ਦੇ ਪੰਜਾਬ ਚੇਅਰਮੈਨ ਹਰਜੋਤ ਸੇਠੀ ਨੇ ਥਾਣਾ ਲਾਂਬੜਾ 'ਚ ਕਨ੍ਹੱਈਆ ਮਿੱਤਲ ਖ਼ਿਲਾਫ਼ ਧਾਰਾ 295-ਏ ਤਹਿਤ ਮਾਮਲਾ ਦਰਜ ਕਰਵਾਇਆ ਹੈ। ਉਨ੍ਹਾਂ ਆਪਣੀ ਸ਼ਿਕਾਇਤ 'ਚ ਲਿਖਿਆ ਹੈ ਕਿ ਗਾਇਕ ਕਨ੍ਹੱਈਆ ਮਿੱਤਲ ਨੇ ਪ੍ਰਭੂ ਯਿਸੂ ਮਸੀਹ ਅਤੇ ਕ੍ਰਿਸ਼ਚੀਅਨ ਧਰਮ ਬਾਰੇ ਗਲਤ ਸ਼ਬਦਾਂ ਦੀ ਵਰਤੋਂ ਕਰਕੇ ਮਸੀਹ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8