CM ਚੰਨੀ ਦੇ ਭਾਣਜੇ ’ਤੇ ਕਾਂਗਰਸ ਦੇ ਸ਼ਾਸਨ ਦੌਰਾਨ ਹੀ ਦਰਜ ਹੋਇਆ ਸੀ ਮਾਮਲਾ : ਚੁੱਘ

Friday, Feb 04, 2022 - 03:57 PM (IST)

CM ਚੰਨੀ ਦੇ ਭਾਣਜੇ ’ਤੇ ਕਾਂਗਰਸ ਦੇ ਸ਼ਾਸਨ ਦੌਰਾਨ ਹੀ ਦਰਜ ਹੋਇਆ ਸੀ ਮਾਮਲਾ : ਚੁੱਘ

ਚੰਡੀਗੜ੍ਹ (ਬਿਊਰੋ)-ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਇਸ ਪ੍ਰਚਾਰ ਦਾ ਖੰਡਨ ਕੀਤਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਸਿਆਸੀ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਚੁੱਘ ਨੇ ਜ਼ੋਰ ਦੇ ਕੇ ਕਿਹਾ ਕਿ ਚੰਨੀ ਦੇ ਭਾਣਜੇ ਖ਼ਿਲਾਫ਼ ਕੇਸ 2018 ’ਚ ਉਦੋਂ ਦਰਜ ਕੀਤਾ ਗਿਆ ਸੀ, ਜਦੋਂ ਸੀ. ਐੱਮ. ਚੰਨੀ ਕਾਂਗਰਸ ਸਰਕਾਰ ’ਚ ਕੈਬਨਿਟ ਮੰਤਰੀ ਸਨ। ਉਨ੍ਹਾਂ ਕਿਹਾ ਕਿ ਈ.ਡੀ. ਨੇ ਜਾਂਚ ’ਚ ਸਿਰਫ਼ ਫਾਲੋ-ਅੱਪ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਹਨੀ ਦੀ ਰਿਹਾਇਸ਼ ਤੋਂ 10 ਕਰੋੜ ਰੁਪਏ ਦੀ ਬਰਾਮਦਗੀ ਨੇ ਸਾਫ਼ ਕੀਤਾ ਸੀ ਕਿ ਮੁੱਖ ਮੰਤਰੀ ਦਾ ਪਰਿਵਾਰ ਰੇਤ ਮਾਫ਼ੀਆ ਨੂੰ ਸਰਪ੍ਰਸਤੀ ਦੇ ਰਿਹਾ ਹੈ।

ਇਹ ਵੀ ਪੜ੍ਹੋ : ਪਾਕਿ ’ਚ ਮਾਰੇ ਗਏ ਹਿੰਦੂਆਂ ਤੇ ਸਿੱਖਾਂ ’ਤੇ PM ਇਮਰਾਨ ਖਾਨ ਤੇ ਬਾਜਵਾ ਦੇ ਦੋਸਤ ਸਿੱਧੂ ਚੁੱਪ ਕਿਉਂ : ਚੁੱਘ

ਚੁੱਘ ਨੇ ਕਿਹਾ ਕਿ ਪੰਜਾਬ ’ਚ ਹਰ ਤਰ੍ਹਾਂ ਦੇ ਮਾਫ਼ੀਆ ਕਾਂਗਰਸ ਦੀ ਸਰਕਾਰ ਚਲਾ ਰਹੀ ਹੈ ਅਤੇ ਵੋਟਰ ਚੋਣਾਂ ’ਚ ਇਸ ਦਾ ਢੁੱਕਵਾਂ ਜਵਾਬ ਦੇਣਗੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੇ ਨਵੇਂ ਮਾਡਲ ਬਾਰੇ ਵਾਰ-ਵਾਰ ਕੀਤੇ ਜਾ ਰਹੇ ਐਲਾਨਾਂ ’ਤੇ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਏ ਚੁੱਘ ਨੇ ਕਿਹਾ ਕਿ ਪੰਜਾਬ ਮਾਡਲ ਇਕ ਦਿਖਾਵਾ ਸੀ। ਸਿੱਧੂ ਕੈਬਨਿਟ ਮੰਤਰੀ ਜਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਵਜੋਂ ਕਿਸੇ ਵੀ ਮਾਡਲ ਨੂੰ ਦੇਣ ਲਈ ਪੰਜਾਬ ਦੇ ਲੋਕਾਂ ’ਤੇ ਖੇਡ ਰਿਹਾ ਹੈ।


author

Manoj

Content Editor

Related News