ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕੇਸ ਦਰਜ, ਜਾਣੋ ਕੀ ਹੈ ਮਾਮਲਾ

Thursday, Apr 27, 2023 - 06:43 PM (IST)

ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕੇਸ ਦਰਜ, ਜਾਣੋ ਕੀ ਹੈ ਮਾਮਲਾ

ਭੁਲੱਥ (ਰਜਿੰਦਰ)- ਕਪੂਰਥਲਾ ਦੇ ਹਲਕਾ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਦੀ ਸ਼ਿਕਾਇਤ 'ਤੇ ਖਹਿਰਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ 186, 189, 342, 500, 506 ਤਹਿਤ ਕੇਸ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ :  ਜਲੰਧਰ ਵਿਖੇ ਸਪਾ ਸੈਂਟਰ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਾਤ 'ਚ ਮਿਲੀਆਂ ਕੁੜੀਆਂ, ਸਮੱਗਰੀ ਵੀ ਹੋਈ ਬਰਾਮਦ

ਜਾਣੋ ਕੀ ਹੈ ਮਾਮਲਾ 
ਦੱਸ ਦੇਈਏ ਕਿ ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਭੇਜੀ ਸ਼ਿਕਾਇਤ ਰਾਹੀ ਦੱਸਿਆ ਗਿਆ ਸੀ ਕਿ 29 ਮਾਰਚ ਨੂੰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਸਮਰਥਕਾਂ ਸਮੇਤ ਸਬ ਡਿਵੀਜ਼ਨਲ ਮੈਜਿਸਟ੍ਰੇਟ ਦਫ਼ਤਰ ਕੰਪਲੈਕਸ ਦਾ ਘਿਰਾਓ ਕੀਤਾ ਸੀ। ਇਸ ਦੌਰਾਨ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਪ੍ਰਤੀ ਹਰ ਤਰ੍ਹਾਂ ਦੀ ਬੇਤੁਕੀ ਟਿੱਪਣੀ ਕੀਤੀ। ਇਸ ਤੋਂ ਇਲਾਵਾ ਖਹਿਰਾ ਨੇ ਫੇਸਬੁੱਕ 'ਤੇ ਲਾਈਵ ਹੁੰਦੇ ਹੋਏ ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਨੂੰ ਬੇਇੱਜ਼ਤ ਕਰਨ ਅਤੇ ਬੇਲੋੜੇ ਸਵਾਲ ਪੁੱਛਦੇ ਹੋਏ ਤੰਗ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਸੀ। 

ਇਹ ਵੀ ਪੜ੍ਹੋ : ਪਿਓ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਵੇਲੇ ਮ੍ਰਿਤਕ ਦੇਹ ਨਾਲ ਲਿਪਟ ਭੁੱਬਾਂ ਮਾਰ ਰੋਏ ਪੁੱਤ ਸੁਖਬੀਰ ਬਾਦਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News