ਫਗਵਾੜਾ: ਸਾਬਕਾ ਕਾਂਗਰਸੀ ਕੌਂਸਲਰ ਤੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕੇਸ ਦਰਜ, ਜਾਣੋ ਪੂਰਾ ਮਾਮਲਾ

Tuesday, Sep 06, 2022 - 12:46 AM (IST)

ਫਗਵਾੜਾ: ਸਾਬਕਾ ਕਾਂਗਰਸੀ ਕੌਂਸਲਰ ਤੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕੇਸ ਦਰਜ, ਜਾਣੋ ਪੂਰਾ ਮਾਮਲਾ

ਫਗਵਾੜਾ (ਜਲੋਟਾ) : ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਫਗਵਾੜਾ ਨਗਰ ਨਿਗਮ ਦੇ ਸਾਬਕਾ ਕਾਂਗਰਸੀ ਕੌਂਸਲਰ ਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕੁੱਟਮਾਰ ਦੇ ਮਾਮਲੇ ’ਚ ਕੇਸ ਦਰਜ ਕਰਨ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ।

ਜਾਣਕਾਰੀ ਮੁਤਾਬਕ ਮਾਧਵੀ ਪਤਨੀ ਗੁਰਵਿੰਦਰ ਕੁਮਾਰ ਵਾਸੀ ਗਲੀ ਨੰਬਰ 17 ਪਲਾਹੀ ਗੇਟ ਫਗਵਾੜਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਆਰੋਪ ਲਗਾਇਆ ਹੈ ਕਿ ਸਾਬਕਾ ਕਾਂਗਰਸੀ ਕੌਂਸਲਰ ਰਮੇਸ਼ ਲਾਲ ਜੌਰਡਨ ਪੁੱਤਰ ਨਾਜਰ ਰਾਮ, ਸੁਨੀਤਾ ਪਤਨੀ ਰਮੇਸ਼ ਲਾਲ ਜੌਰਡਨ, ਸੁਨੀਲ ਕੁਮਾਰ ਉਰਫ ਸੋਨਾ ਪੁੱਤਰ ਰਮੇਸ਼ ਲਾਲ ਜੌਰਡਨ ਅਤੇ ਸੁਰਿੰਦਰ ਕੁਮਾਰ ਉਰਫ ਮੰਗੀ ਪੁੱਤਰ ਰਮੇਸ਼ ਲਾਲ ਜੌਰਡਨ ਵਾਸੀ ਗਲੀ ਨੰਬਰ 17 ਪਲਾਹੀ ਗੇਟ ਫਗਵਾੜਾ ਨੇ ਆਪਸੀ ਕਿਸੇ ਗੱਲ ਨੂੰ ਲੈ ਕੇ ਉਸ ਦੀ ਕੁੱਟ-ਮਾਰ ਕੀਤੀ ਹੈ। ਪੁਲਸ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਸਾਰੇ ਮੁਲਜ਼ਮ ਪੁਲਸ ਦੀ ਗ੍ਰਿਫ਼ਤਾਰੀ ਤੋਂ ਬਾਹਰ ਚੱਲ ਰਹੇ ਸਨ। ਪੁਲਸ ਤਫਤੀਸ਼ ਜਾਰੀ ਹੈ।

ਇਹ ਵੀ ਪੜ੍ਹੋ : ਸ੍ਰੀ ਕਰਤਾਰਪੁਰ ਸਾਹਿਬ ਤੋਂ ਪਰਤੇ ਸ਼ਰਧਾਲੂ ਨੂੰ BSF ਨੇ ਕੀਤਾ ਕਾਬੂ, ਬਰਾਮਦ ਕੀਤਾ ਇਹ ਸਾਮਾਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News