ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ

Wednesday, Sep 02, 2026 - 12:23 PM (IST)

ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ

ਲੁਧਿਆਣਾ (ਰਾਜ)- ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਆਪਣੇ ਜਾਲ ਵਿਚ ਫਸਾ ਕੇ ਲੱਖਾਂ ਰੁਪਏ ਹੜਪਣ ਵਾਲੇ ਫਰਜ਼ੀ ਟਰੈਵਲ ਏਜੰਟਾਂ ਖ਼ਿਲਾਫ਼ ਲੁਧਿਆਣਾ ਪੁਲਸ ਨੇ ਸ਼ਿਕੰਜਾ ਕੱਸਦੇ ਹੋਏ 4 ਦੋਸ਼ੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਦੋਸ਼ੀਆਂ ਨੇ ਇਕ ਮਹਿਲਾ ਦੇ ਬੇਟੇ ਨੂੰ ਵਿਦੇਸ਼ ਭੇਝਣ ਦਾ ਝਾਂਸਾ ਦੇ ਕੇ ਉਸ ਕੋਲੋਂ 9.40 ਲੱਖ ਰੁਪਏ  ਦੀ ਠੱਗੀ ਮਾਰੀ ਪਰ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਪੀੜਤਾ ਦਾ ਸ਼ਿਕਾਇਤ 'ਤੇ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ 2 ਔਰਤਾਂ ਸਮੇਤ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ

ਜਾਣਕਾਰੀ ਮੁਤਾਬਕ ਪੀੜਤਾ ਨਿਸ਼ਾ ਨੇ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਦਰਖ਼ਾਸਤ ਦੇ ਕੇ ਇਨਸਾਫ਼ ਦੀ ਗੁਹਾਰ ਲਗਾਈ ਸੀ। ਸ਼ਿਕਾਇਤ ਕਰਤਾ ਨਿਸ਼ਾ ਨੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਦੋਸ਼ੀਆਂ ਨੇ ਮਿਲੀਭੁਗਤ ਕਰਕੇ ਇਕ ਸਾਜਿਸ਼ ਰਚੀ। ਉਨ੍ਹਾਂ ਨੇ ਸ਼ਿਕਾਇਤ ਕਰਤਾ ਦੇ ਬੇਟੇ ਅਨੁਭਵ ਸ਼ਰਮਾ ਨੂੰ ਸੁਨਹਿਰੀ ਭਵਿੱਖ ਅਤੇ ਵਧੀਆ ਨੌਕਰੀ ਦਾ ਲਾਲਚ ਦੇ ਕੇ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ। 

ਇਸ ਪ੍ਰਕਿਰਿਆ ਦੇ ਨਾਮ 'ਤੇ ਦੋਸ਼ੀਆਂ ਨੇ ਵੱਖ-ਵੱਖ ਸਮੇਂ 'ਤੇ ਉਸ ਕੋਲੋਂ ਕੁੱਲ੍ਹ 9 ਲੱਖ 40 ਹਜ਼ਾਰ ਰੁਪਏ ਲੈ ਲਏ। ਪੈਸੇ ਲੈਣ ਤੋਂ ਬਾਅਦ ਕਾਫ਼ੀ ਸਮਾਂ ਬੀਤ ਜਾਣ 'ਤੇ ਵੀ ਦੋਸ਼ੀਆਂ ਨੇ ਅਨੁਭਵ ਸ਼ਰਮਾ ਨੂੰ ਵਿਦੇਸ਼ ਨਹੀਂ ਭੇਜਿਆ। ਜਦੋਂ ਪੀੜਤਾ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਦੋਸ਼ੀ ਟਾਲ ਮਟੋਲ ਕਰਨ ਲੱਗੇ ਅਤੇ ਸਾਫ਼ ਮੁਕਰ ਗਏ। 
ਇਹ ਵੀ ਪੜ੍ਹੋ: Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 3 ਸਤੰਬਰ ਤੱਕ ਹੋਈ ਵੱਡੀ ਭਵਿੱਖਬਾਣੀ

ਜਦੋਂ ਪੀੜਤਾ ਨੂੰ ਅਹਿਸਾਸ ਹੋਇਆ ਕਿ ਉਸ ਨਾਲ ਧੋਖਾ ਹੋਇਆ ਹੈ ਤਾਂ ਉਸ ਨੇ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਮਾਮਲੇ 'ਚ ਨਾਮਜ਼ਦ ਮੁਲਜ਼ਮਾਂ 'ਚ 4 ਟਰੈਵਲ ਏਜੰਟ ਸੋਨੀਆ ਬਸਰਾ, ਵਾਸਨ ਸਿੰਘ, ਪਰਵਿੰਦਰ ਕੌਰ ਅਤੇ ਸਵਿਤਾ ਸ਼ਰਮਾ ਸ਼ਾਮਲ ਹਨ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਟੀਮਾਂ ਚਾਰ ਮੁਲਜ਼ਮਾਂ ਨੂੰ ਫੜਨ ਲਈ ਉਨ੍ਹਾਂ ਦੇ ਸੰਭਾਵਿਤ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਕੇ ਨਿਆਂ ਦੇ ਕਟਹਿਰੇ 'ਚ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਨੌਜਵਾਨ ਨੇ ਕੁੜੀ ਦੀ ਰੋਲ਼ੀ ਪੱਤ, ਖੁੱਲ੍ਹੇ ਭੇਤ ਨੇ ਉਡਾਏ ਸਭ ਦੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News