ਦਾਜ ਲਈ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ''ਚ ਪਤੀ ਅਤੇ ਸੱਸ ਖਿਲਾਫ ਮਾਮਲਾ ਦਰਜ
Wednesday, Feb 19, 2025 - 11:22 PM (IST)

ਫਗਵਾੜਾ (ਜਲੋਟਾ) - ਫਗਵਾੜਾ ਪੁਲਸ ਨੇ ਵਿਆਹ ਤੋਂ ਬਾਅਦ ਦਾਜ ਲਈ ਵਿਆਹੁਤਾ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਉਸਦੇ ਪਤੀ ਅਤੇ ਸੱਸ ਖਿਲਾਫ ਮਾਮਲਾ ਦਰਜ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਜੈਕਲੀਨ ਕੋਮਲ ਸੈਣੀ ਪਤਨੀ ਗੁਰਕੀਰਤ ਸਿੰਘ ਵਾਸੀ ਜਰਮਨੀ ਹਾਲ ਵਾਸੀ ਮੇਹਲੀ ਗੇਟ, ਫਗਵਾੜਾ ਜ਼ਿਲ੍ਹਾ ਕਪੂਰਥਲਾ ਨੇ ਥਾਣਾ ਸਿਟੀ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਵਿਆਹ ਤੋਂ ਬਾਅਦ ਉਸ ਦਾ ਪਤੀ ਗੁਰਕੀਰਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਚੰਡੀਗੜ੍ਹ ਰੋਡ, ਕੁਹਾਲਾ ਜ਼ਿਲ੍ਹਾ ਲੁਧਿਆਣਾ ਅਤੇ ਸੱਸ ਹਰਜਿੰਦਰ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ਚੰਡੀਗੜ੍ਹ ਰੋਡ, ਕੁਹਾਲਾ ਜ਼ਿਲ੍ਹਾ ਲੁਧਿਆਣਾ ਦਾਜ ਦੀ ਮੰਗ ਕਰਕੇ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤਸੀਹੇ ਦੇ ਰਹੇ ਹਨ। ਸ਼ਿਕਾਇਤਕਰਤਾ ਜੈਕਲੀਨ ਕੋਮਲ ਸੈਣੀ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਉਸ ਦੇ ਦੋਸ਼ੀ ਪਤੀ ਗੁਰਕੀਰਤ ਸਿੰਘ ਅਤੇ ਸੱਸ ਹਰਜਿੰਦਰ ਕੌਰ ਖਿਲਾਫ ਥਾਣਾ ਸਿਟੀ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਦੋਸ਼ੀ ਪਤੀ ਅਤੇ ਸੱਸ ਪੁਲਸ ਗ੍ਰਿਫਤਾਰੀ ਤੋਂ ਬਾਹਰ ਚਲ ਰਹੇ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।