ਜ਼ਮੀਨ ਵੇਚਣ ਦੇ ਮਾਮਲੇ ’ਚ 75 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼ ਕੇਸ ਦਰਜ
Sunday, Feb 08, 2026 - 11:15 AM (IST)
ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ, ਆਨੰਦ) : ਜ਼ਮੀਨ ਵੇਚਣ ਦੇ ਮਾਮਲੇ ’ਚ ਇਕ ਵਿਅਕਤੀ ਨਾਲ 75 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਸਬੀਰ ਸਿੰਘ ਵਾਸੀ ਕੋਟਕਪੂਰਾ ਨੇ ਪੁਲਸ ਨੂੰ ਦਿੱਤੀ ਲਿਖ਼ਤੀ ਸ਼ਿਕਾਇਤ ਅਤੇ ਬਿਆਨਾਂ ’ਚ ਦੱਸਿਆ ਹੈ ਕਿ ਪਰਮਜੀਤ ਸਿੰਘ ਪੁੱਤਰ ਭਜਨ ਸਿੰਘ ਨੇ ਜ਼ਮੀਨ ਵੇਚਣ ਦੇ ਮਾਮਲੇ ’ਚ ਉਸ ਨਾਲ 75 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਪੁਲਸ ਨੇ ਨਾਮਜ਼ਦ ਵਿਅਕਤੀ ਖ਼ਿਲਾਫ਼ ਧੋਖਾਦੇਹੀ ਦਾ ਕੇਸ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
