ਔਰਤ ਤੇ ਉਸ ਦੇ ਪਤੀ ਦੀ ਫੋਟੋ ’ਤੇ ਡਰੱਗ ਸਮੱਗਲਰ ਲਿਖ ਕੇ ਪੋਸਟ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

Sunday, May 04, 2025 - 09:44 AM (IST)

ਔਰਤ ਤੇ ਉਸ ਦੇ ਪਤੀ ਦੀ ਫੋਟੋ ’ਤੇ ਡਰੱਗ ਸਮੱਗਲਰ ਲਿਖ ਕੇ ਪੋਸਟ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਲੁਧਿਆਣਾ (ਅਨਿਲ) : ਥਾਣਾ ਪੀ. ਏ. ਯੂ. ਦੀ ਪੁਲਸ ਨੇ ਇਕ ਔਰਤ ਅਤੇ ਉਸ ਦੇ ਪਤੀ ਦੀ ਫੋਟੋ ਉੱਪਰ ਡਰੱਗ ਸਮੱਗਲਰ ਲਿਖ ਕੇ ਸੋਸ਼ਲ ਮੀਡੀਆ ’ਤੇ ਪੋਸਟ ਕਰਨ ਵਾਲੇ ਮੁਲਜ਼ਮ ਖਿਲਾਫ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਇੰਸਪੈਕਟਰ ਹਰਸ਼ਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਔਰਤ ਅਰੂਨੀਮਾ ਚੱਢਾ ਅਤੇ ਪ੍ਰਣਵ ਚੱਢਾ ਵਾਸੀ ਟੈਗੋਰ ਨਗਰ ਸਿਵਲ ਲਾਈਨ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਨਵਨੀਤ ਅਗਰਵਾਲ ਪੁੱਤਰ ਵਿਨੋਦ ਅਗਰਵਾਲ ਵਾਸੀ ਕਯੂਜਨ ਗਾਰਡਨ ਸਾਊਥ ਸਿਟੀ ਇਆਲੀ ਖੁਰਦ ਨੇ ਪਿੰਡ ਦਾਖਾ ’ਚ ਪ੍ਰਾਪਰਟੀ ਦੀ ਨਿਸ਼ਾਨਦੇਹੀ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਸੀ, ਜਿਸ ਦੌਰਾਨ ਮੁਲਜ਼ਮ ਨਵਨੀਤ ਅਗਰਵਾਲ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਬਾਅਦ ’ਚ ਉਸ ਨੇ ਉਸ ਦੀ ਅਤੇ ਉਸ ਦੇ ਪਤੀ ਦੀ ਫੋਟੋ ਦੇ ਹੇਠਾਂ ਡਰੱਗ ਸਮੱਗਲਰ ਲਿਖ ਕੇ ਉਸ ਨੂੰ ਸੋਸ਼ਲ ਮੀਡੀਆ ਇੰਸਟਾਗ੍ਰਾਮ ’ਤੇ ਪੋਸਟ ਕਰ ਦਿੱਤਾ।

ਇਹ ਵੀ ਪੜ੍ਹੋ : ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ’ਚ ਗ੍ਰਿਫਤਾਰ

ਥਾਣਾ ਇੰਚਾਰਜ ਨੇ ਦੱਸਿਆ ਕਿ ਜਿਸ ਤੋਂ ਬਾਅਦ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਉਕਤ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਜਾਂਚ ਕਰਨ ਤੋਂ ਬਾਅਦ ਮੁਲਜ਼ਮ ਨਵਨੀਤ ਅਗਰਵਾਲ ਖਿਲਾਫ ਮਾਮਲਾ ਦਰਜ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News