ਫਗਵਾੜਾ ''ਚ ਐੱਸ.ਐੱਚ.ਓ. ਪੁਲਸ ਥਾਣਾ ਰਾਵਲਪਿੰਡੀ ਨਾਲ ਹੱਥੋਪਾਈ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼ ਮਾਮਲਾ ਦਰਜ

Sunday, May 03, 2026 - 05:01 AM (IST)

ਫਗਵਾੜਾ ''ਚ ਐੱਸ.ਐੱਚ.ਓ. ਪੁਲਸ ਥਾਣਾ ਰਾਵਲਪਿੰਡੀ ਨਾਲ ਹੱਥੋਪਾਈ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼ ਮਾਮਲਾ ਦਰਜ

ਫਗਵਾੜਾ (ਜਲੋਟਾ) : ਫਗਵਾੜਾ ਦੇ ਥਾਣਾ ਰਾਵਲਪਿੰਡੀ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਮੇਜਰ ਸਿੰਘ ਨਾਲ ਇੱਕ ਮਾਂ-ਪੁੱਤਰ ਵੱਲੋਂ ਆਪਸੀ ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਹੱਥੋਪਾਈ ਕਰਨ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਨੇ ਦੱਸਿਆ ਕਿ ਸਬ-ਇੰਸਪੈਕਟਰ ਮੇਜਰ ਸਿੰਘ ਦੀ ਸ਼ਿਕਾਇਤ ''ਤੇ ਮੁਲਜ਼ਮ ਮਾਂ-ਪੁੱਤਰ, ਜਿਨ੍ਹਾਂ ਦੀ ਪਛਾਣ ਹਰਜੀਤ ਸਿੰਘ ਪੁੱਤਰ ਜਸਵੀਰ ਸਿੰਘ ਅਤੇ ਗੁਰਬਖਸ਼ ਕੌਰ ਪਤਨੀ ਜਸਵੀਰ ਸਿੰਘ ਵਾਸੀ ਪਿੰਡ ਰਾਮਪੁਰ ਸੁੰਨੜਾ ਵਜੋਂ ਹੋਈ ਹੈ ਖ਼ਿਲਾਫ਼ ਥਾਣਾ ਰਾਵਲਪਿੰਡੀ ਵਿਖੇ ਬੀ.ਐੱਨ.ਐੱਸ. ਦੀਆਂ ਧਾਰਾਵਾਂ 132, 133 ਅਤੇ 221 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਮੁਲਜ਼ਮਾਂ ਨੂੰ ਤੁਰੰਤ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵਿਵਾਦ ਇੰਨਾ ਵਧ ਗਿਆ ਸੀ ਕਿ ਇਸ ਸਾਰੇ ਮਾਮਲੇ ਚ ਐੱਸ.ਐੱਚ.ਓ. ਮੇਜਰ ਸਿੰਘ ਦੀ ਪਹਿਨੀ ਹੋਈ ਪੱਗ ਅਤੇ ਪੁਲਸ ਵਰਦੀ ਨੂੰ ਵੀ ਨੁਕਸਾਨ ਪਹੁੰਚਿਆ ਹੈ। ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News