ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ GST ਨੰਬਰ ਲੈਣ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Thursday, Dec 08, 2022 - 03:11 AM (IST)

ਫਤਿਹਗੜ੍ਹ ਸਾਹਿਬ (ਬਿਪਨ) : ਸਟੇਟ ਜੀ.ਐੱਸ.ਟੀ. ਵਿਭਾਗ ਵੱਲੋਂ ਕਰ ਕਮਿਸ਼ਨਰ ਪੰਜਾਬ ਕਮਲ ਕਿਸ਼ੋਰ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜੀ.ਐੱਸ.ਟੀ. ਨੰਬਰ ਲੈਣ ਵਾਲੇ 13 ਵਿਅਕਤੀਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਵਾਈ ਗਈ ਹੈ। ਜ਼ਿਲ੍ਹੇ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਜਾਅਲੀ ਦਸਤਾਵੇਜ਼ਾਂ 'ਤੇ ਜੀ.ਐੱਸ.ਟੀ. ਨੰਬਰ ਲੈਣ ਵਾਲੇ ਘਪਲੇਬਾਜ਼ਾਂ ਵਿਰੁੱਧ ਕਾਰਵਾਈ ਕੀਤੀ ਗਈ ਹੋਵੇ। ਇਹ ਪ੍ਰਗਟਾਵਾ ਸਹਾਇਕ ਕਮਿਸ਼ਨਰ ਰਾਜ ਕਰ ਵਿਭਾਗ ਡਾ. ਅਮਨ ਗੁਪਤਾ ਨੇ ਗੱਲਬਾਤ ਕਰਦਿਆਂ ਕੀਤਾ।

ਇਹ ਵੀ ਪੜ੍ਹੋ : ਦਿੱਲੀ-ਕੱਟੜਾ ਐਕਸਪ੍ਰੈੱਸ ਹਾਈਵੇ ਦਾ ਕੰਮ ਬੰਦ ਕਰਦਿਆਂ ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਦਾ ਮੁੱਖ ਮੰਤਵ ਜੀ.ਐੱਸ.ਟੀ. ਰਜਿਸਟ੍ਰੇਸ਼ਨ ਨੰਬਰ ਫਰਜ਼ੀ/ਜਾਅਲੀ ਬਿੱਲਾਂ ਦੇ ਆਧਾਰ 'ਤੇ ਕਰੋੜਾਂ ਰੁਪਏ ਦਾ ਟੈਕਸ ਚੋਰੀ ਕਰਕੇ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਣਾ ਸੀ। ਇਹ ਸ਼ਿਕਾਇਤ ਉਨ੍ਹਾਂ ਦੇ ਬਿਆਨਾਂ 'ਤੇ ਦਰਜ ਕੀਤੀ ਗਈ ਹੈ ਅਤੇ ਰਜਿਸਟ੍ਰੇਸ਼ਨ ਨੰਬਰ ਲੈਣ ਲਈ ਵਰਤੇ ਗਏ ਜਾਅਲੀ ਦਸਤਾਵੇਜ਼ਾਂ ਦੀ ਜਾਂਚ ਉਪਰੰਤ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਐੱਫ.ਆਈ.ਆਰ. ਕੁਲ 13 ਵਿਅਕਤੀਆਂ ਖ਼ਿਲਾਫ਼ ਹੈ, ਜਿਨ੍ਹਾਂ 'ਚੋਂ 6 ਵਿਅਕਤੀ ਪੰਜਾਬ ਨਾਲ ਅਤੇ 7 ਵਿਅਕਤੀ ਦੂਸਰੇ ਰਾਜਾਂ ਨਾਲ ਸਬੰਧ ਰੱਖਦੇ ਹਨ। ਉਪ ਕਮਿਸ਼ਨਰ ਰਾਜ ਕਰ ਸ਼੍ਰੀਮਤੀ ਰਣਧੀਰ ਕੌਰ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜੀ.ਐੱਸ.ਟੀ. ਵਿਭਾਗ ਵੱਲੋਂ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਧਾਰਾ 420, 465, 468, 471 ਅਤੇ ਸੂਚਨਾ ਟੈਕਨਾਲੋਜੀ ਐਕਟ ਦੀ ਧਾਰਾ 6-ਡੀ ਅਧੀਨ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸੜਕ 'ਤੇ ਖੜ੍ਹੀ ਪਿਕਅੱਪ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਬਜ਼ੁਰਗ ਔਰਤ ਦੀ ਗਈ ਜਾਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News