ਮਸ਼ਹੂਰ ਪੰਜਾਬੀ ਗਾਇਕ ਖਿਲਾਫ ਦਰਜ ਹੋਈ FIR, ਜਾਣੋ ਪੂਰਾ ਮਾਮਲਾ
Wednesday, Jan 07, 2026 - 01:07 PM (IST)
ਐਂਟਰਟੇਨਮੈਂਟ ਡੈਸਕ - ਪੰਜਾਬੀ ਗਾਇਕ ਰੰਮੀ ਰੰਧਾਵਾ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ ਹੇਠ ਪੁਲਸ ਨੇ ਗਾਇਕ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਮੁਕੱਦਮਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: Ex-Wife ਦੇ ਪਿਆਰ 'ਚ ਮੁੜ 'ਲੱਟੂ' ਹੋਇਆ ਮਸ਼ਹੂਰ ਅਦਾਕਾਰ ! 47 ਦੀ ਉਮਰ ਮੁੜ ਚੜ੍ਹੇਗਾ ਘੋੜੀ
ਕੀ ਹੈ ਪੂਰਾ ਮਾਮਲਾ?
ਦੱਸਿਆ ਜਾ ਰਿਹਾ ਹੈ ਕਿ ਰੰਮੀ ਰੰਧਾਵਾ ਨੇ ਆਪਣੇ ਫੇਸਬੁੱਕ (FB) ਪੇਜ 'ਤੇ ਹਥਿਆਰਾਂ ਦੇ ਨਾਲ ਇੱਕ ਵੀਡੀਓ ਸਾਂਝੀ ਕੀਤੀ ਸੀ। ਇਸ ਵੀਡੀਓ ਵਿੱਚ ਗਾਇਕ ਹਥਿਆਰਾਂ ਦੀ ਪ੍ਰਦਰਸ਼ਨੀ ਕਰਦਾ ਨਜ਼ਰ ਆ ਰਿਹਾ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਹਰਕਤ ਵਿੱਚ ਆ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ: ਸਿਨੇਮਾ ਜਗਤ ਨੂੰ ਪਿਆ ਵੱਡਾ ਘਾਟਾ; ਮਸ਼ਹੂਰ ਹਾਲੀਵੁੱਡ ਨਿਰਦੇਸ਼ਕ ਦਾ ਦੇਹਾਂਤ
ਪੁਲਸ ਦੀ ਸਖ਼ਤ ਕਾਰਵਾਈ
ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੇ ਪ੍ਰਦਰਸ਼ਨ ਅਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸੇ ਤਹਿਤ ਰੰਮੀ ਰੰਧਾਵਾ ਖਿਲਾਫ ਅਜਨਾਲਾ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।
