ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਯੂਨਿਟ ’ਤੇ ਫਾਇਰਿੰਗ ਕਰਨ ਵਾਲੇ ਸਮੱਗਲਰਾਂ ਖ਼ਿਲਾਫ਼ ਕੇਸ ਦਰਜ, 3 ਕਾਬੂ
Monday, Jan 26, 2026 - 09:30 AM (IST)
ਲੁਧਿਆਣਾ (ਅਨਿਲ) : ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਯੂਨਿਟ ’ਤੇ ਗੋਲੀਆਂ ਚਲਾਉਣ ਵਾਲੇ ਨਸ਼ਾ ਸਮੱਗਲਰਾਂ ਖਿਲਾਫ ਥਾਣਾ ਸਦਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਐਂਟੀ ਨਾਰਕੋਟਿਕ ਟਾਸਕ ਫੋਰਸ ਯੂਨਿਟ ਲੁਧਿਆਣਾ ਦੇ ਇੰਚਾਰਜ ਸਬ ਇੰਸ. ਨਰੇਸ਼ ਕੁਮਾਰ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਨ੍ਹਾਂ ਦੀ ਯੂਨਿਟ ਨੂੰ ਸੂਚਨਾ ਮਿਲੀ ਸੀ ਕਿ ਕੁਝ ਨਸ਼ਾ ਸਮੱਗਲਰ ਹੈਰੋਇਨ ਦੀ ਸਪਲਾਈ ਦੇਣ ਦੇ ਲਈ ਲੋਹਾਰਾ ਪੁਲ ਵੱਲ ਆ ਰਹੇ ਹਨ ਜਿਸ ਦੇ ਬਾਅਦ ਯੂਨਿਟ ਵਲੋਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਇਲਾਕੇ ਵਿਚ ਨਾਕਾਬੰਦੀ ਕੀਤੀ ਗਈ ਤੇ ਇਸ ਦੌਰਾਨ ਸਾਹਮਣੇ ਤੋਂ ਆਉਂਦੀ ਇਕ ਕਾਰ ਦਿਖਾਈ ਦਿੱਤੀ।
ਇਹ ਵੀ ਪੜ੍ਹੋ : ਚਾਈਨਾ ਡੋਰ ਨੇ ਉਜਾੜ 'ਤਾ ਘਰ, ਇਕ ਮਾਂ ਦਾ ਵੱਢਿਆ ਗਿਆ ਗਲਾ; ਹੋਈ ਦਰਦਨਾਕ ਮੌਤ
ਜਦੋਂ ਪੁਲਸ ਟੀਮ ਨੇ ਕਾਰ ਨੂੰ ਚੈਕਿੰਗ ਦੇ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਸਵਾਰ ਸਮੱਗਲਰਾਂ ਵਲੋਂ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਬਾਅਦ ਟੀਮ ਨੇ ਜਵਾਬੀ ਫਾਇਰਿੰਗ ਕਰਦੇ ਸਮੱਗਲਰਾਂ ਵਿਚਕਾਰ ਕਰਾਸ ਫਾਇਰਿੰਗ ਹੋਈ, ਜਿਸ ਵਿਚ ਇਕ ਮੁਲਜ਼ਮ ਨੂੰ ਗੋਲੀ ਲੱਗਣ ਦੇ ਕਾਰਨ ਗੰਭੀਰ ਜ਼ਖਮੀ ਹੋ ਗਿਆ ਤੇ ਕਾਰ ਵਿਚ ਸਵਾਰ ਤਿੰਨ ਨਸ਼ਾ ਸਮੱਗਲਰਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਇੰਚਾਰਜ ਨਰੇਸ਼ ਕੁਮਾਰ ਨੇ ਦੱਸਿਆ ਕਿ ਗੋਲੀ ਲੱਗਣ ਨਾਲ ਜ਼ਖਮੀ ਸਮੱਗਲਰ ਦੀ ਪਛਾਣ ਤਰਨਪ੍ਰੀਤ ਸਿੰਘ ਵਾਸੀ ਲੋਹਾਰਾ ਵਜੋਂ ਹੋਈ ਹੈ। ਪੁਲਸ ਵਲੋਂ ਮੁਲਜ਼ਮਾਂ ਤੋਂ 300 ਗ੍ਰਾਮ ਹੈਰੋਇਨ ਤੇ ਇਕ ਨਾਜਾਇਜ਼ ਪਿਸਟਲ ਬਰਾਮਦ ਕੀਤਾ ਗਿਆ। ਫਿਲਹਾਲ ਗੋਲੀ ਲੱਗਣ ਨਾਲ ਜ਼ਖਮੀ ਮੁਲਜ਼ਮ ਨੂੰ ਇਲਾਜ ਲਈ ਪਹਿਲਾ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿਸ ਦੇ ਬਾਅਦ ਬੀਤੀ ਰਾਤ ਡੀ.ਐੱਮ.ਸੀ. ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿਥੇ ਉਸਦਾ ਅਪਰੇਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ! 9500 ਕਿਲੋਗ੍ਰਾਮ ਵਿਸਫੋਟਕ ਅਮੋਨੀਅਮ ਨਾਈਟ੍ਰੇਟ ਬਰਾਮਦ
ਉਨ੍ਹਾਂ ਦੱਸਿਆ ਕਿ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਯੂਨਿਟ ਵਲੋਂ ਥਾਣਾ ਸਦਰ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜਿਸ ਦੇ ਬਾਅਦ ਥਾਣਾ ਸਦਰ ਦੇ ਅਧੀਨ ਆਉਂਦੀ ਮਰਾਡੋ ਪੁਲਸ ਚੌਕੀ ਵਲੋਂ ਚਾਰ ਨਸ਼ਾ ਸਮੱਗਲਰਾਂ ਦੇ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
