ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਸੁਖਬੀਰ ਬਾਦਲ ਵਿਰੁੱਧ ਮਾਮਲਾ ਦਰਜ

Friday, Apr 30, 2021 - 01:44 AM (IST)

ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਸੁਖਬੀਰ ਬਾਦਲ ਵਿਰੁੱਧ ਮਾਮਲਾ ਦਰਜ

ਮੁਕਤਸਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਵਿਦਿਆਰਥੀ ਇਕਾਈ ਦੇ ਵਰਕਰਾਂ ਵਿਰੁੱਧ ਪੰਜਾਬ ਦੇ ਮੁਕਤਸਰ ਜ਼ਿਲ੍ਹੇ 'ਚ ਇਕ ਇਕੱਠ ਦੌਰਾਨ ਕੋਵਿਡ-19 ਸੰਬੰਧੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ 'ਤੇ ਮਾਮਲਾ ਦਰਜਾ ਕੀਤਾ ਗਿਆ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਸਟੂਡੈਂਟ ਵਿੰਗ-ਸਟੂਡੈਂਟ ਓਰਗਨਾਈਜੇਸ਼ਨ ਆਫ ਇੰਡੀਆ (ਐੱਸ.ਓ.ਆਈ.) ਦੇ ਕੁਝ ਵਰਕਰਾਂ ਨੇ ਮੁਕਤਸਰ 'ਚ ਬਾਦਲ ਦੀ ਰਿਹਾਇਸ਼ 'ਤੇ ਬੁੱਧਵਾਰ ਨੂੰ ਇਕ ਮੀਟਿੰਗ ਕੀਤੀ ਸੀ।

ਇਹ ਵੀ ਪੜ੍ਹੋ-ਦੁਨੀਆਭਰ 'ਚ iPhone ਦੇ ਇਸ ਮਾਡਲ ਦੀ ਹੋਈ ਖੂਬ ਵਿਕਰੀ, ਐਪਲ ਨੂੰ ਹੋਈ ਰਿਕਾਰਡ ਕਮਾਈ

ਐੱਸ.ਓ.ਆਈ.ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਅਰਸ਼ਦੀਪ ਸਿੰਘ ਰੌਬਨ ਬਰਾੜ ਸੰਗਠਨ ਦੇ ਕੁਝ ਹੋਰ ਵਰਕਰਾਂ ਨਾਲ ਸੁਖਬੀਰ ਬਾਦਲ ਨਾਲ ਮੁਲਾਕਾਤ ਕਰਨ ਗਏ ਸੀ। ਅਕਾਲੀ ਦਲ ਨੇ 100 ਤੋਂ ਵਧੇਰੇ ਲੋਕਾਂ ਦੇ ਇਕੱਠ ਨੂੰ ਸੰਬੋਧਿਤ ਵੀ ਕੀਤਾ। ਥਾਣਾ ਲੰਬੀ ਦੇ ਮੁਖੀ ਚੰਦਰ ਸ਼ੇਖਰ ਨੇ ਕਿਹਾ ਕਿ ਪੁਲਸ ਨੇ ਸੁਖਬੀਰ ਬਾਦਲ ਅਤੇ ਅਰਸ਼ਦੀਪ ਸਿੰਘ ਰੌਬਿਨ ਬਰਾੜ ਸਮੇਤ ਚਾਰ ਲੋਕਾਂ ਵਿਰੁੱਧ ਨਾਜ਼ਮਦ ਅਤੇ 100-150 ਅਣਜਾਣ ਲੋਕਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ-'ਭਾਰਤ ਦੀ ਕੋਰੋਨਾ ਸਥਿਤੀ ਨੂੰ ਦੇਖਦੇ ਹੋਏ ਅਫਰੀਕਾ ਨੂੰ ਪਹਿਲਾਂ ਤੋਂ ਕਰਨੀ ਚਾਹੀਦੀ ਤਿਆਰੀ'

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।


author

Karan Kumar

Content Editor

Related News