ਟਰੱਕ ਚੋਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

Monday, Mar 05, 2018 - 07:42 AM (IST)

ਟਰੱਕ ਚੋਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਤਰਨਤਾਰਨ,   (ਰਾਜੂ)-  ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਟਰੱਕ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਅਰਵਿੰਦ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਗੁਰੂ ਅਮਰਦਾਸ ਐਵੀਨਿਊ (ਨੇੜੇ ਮਾਤਾ ਕੌਲਾਂ ਦੇਵੀ ਮੰਦਰ) ਤਰਨਤਾਰਨ ਨੇ ਦੱਸਿਆ ਕਿ ਉਹ ਪ੍ਰਾਈਵੇਟ ਨੌਕਰੀ ਕਰਦਾ ਹੈ। ਉਸ ਕੋਲ ਟਰੱਕ ਹੈ। ਉਹ ਆਪਣਾ ਖਾਲੀ ਟਰੱਕ ਕਮਲ ਫਿਲਿੰਗ ਖੱਬੇ ਡੋਗਰਾਂ ਦੇ ਨੇੜੇ ਖੜ੍ਹਾ ਕਰ ਕੇ ਘਰ ਚਲਾ ਗਿਆ। ਜਦ ਉਸ ਨੇ ਆ ਕੇ ਵੇਖਿਆ ਤਾਂ ਉਸ ਦਾ ਟਰੱਕ ਉਥੇ ਮੌਜੂਦ ਨਹੀਂ ਸੀ, ਜਿਸ ਨੂੰ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ।
ਇਸ ਸਬੰਧੀ ਜਾਂਚ ਅਫਸਰ ਏ. ਐੱਸ. ਆਈ. ਹਰਵਿੰਦਰਪਾਲ ਸਿੰਘ ਨੇ ਅਣਪਛਾਤੇ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।


Related News