ਤੇਲ ਪਾ ਕੇ ਸਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਕੇਸ ਦਰਜ

07/10/2017 6:18:59 AM

ਮੁਕੇਰੀਆਂ, (ਨਾਗਲਾ)- ਮੁਕੇਰੀਆਂ ਪੁਲਸ ਨੇ ਵਿਆਹੁਤਾ ਨੂੰ ਤੇਲ ਪਾ ਕੇ ਸਾੜਨ ਦੀ ਕੋਸ਼ਿਸ਼ ਕਰਨ ਵਾਲੇ ਸਹੁਰਾ ਪਰਿਵਾਰ ਤੇ ਇਕ ਹੋਰ ਵਿਅਕਤੀ 'ਤੇ ਇਕ ਸਾਜ਼ਿਸ਼ ਅਧੀਨ ਹੱਤਿਆ ਦੀ ਕੋਸ਼ਿਸ਼ ਕਰਨ ਸਬੰਧੀ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਬੁਰੀ ਤਰ੍ਹਾਂ ਸੜ ਚੁੱਕੀ ਪੀੜਤਾ ਅਨੁਰਾਧਾ ਪਤਨੀ ਲਾਡੀ ਵਾਸੀ ਮੁਰਾਦਪੁਰ ਜੱਟਾਂ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ 'ਤੇ ਮੁਕੇਰੀਆਂ ਪੁਲਸ ਨੇ ਲਾਡੀ ਪੁੱਤਰ ਯਾਕੂਬ ਮਸੀਹ, ਪ੍ਰਕਾਸ਼ ਕੌਰ ਪਤਨੀ ਯਾਕੂਬ ਮਸੀਹ ਦੋਵੇਂ ਵਾਸੀ ਮੁਰਾਦਪੁਰ ਜੱਟਾਂ ਅਤੇ ਰਵਿੰਦਰ ਸਿੰਘ ਲਵਲੀ ਪੁੱਤਰ ਗੁਰਪਾਲ ਸਿੰਘ ਵਾਸੀ ਦੇਵੀ ਦਾਸ ਵਿਰੁੱਧ ਧਾਰਾ 307, 34 ਆਈ. ਪੀ. ਸੀ. ਅਧੀਨ ਕੇਸ ਦਰਜ ਕੀਤਾ ਹੈ। ਵਿਆਹੁਤਾ ਦੀ ਹਾਲਤ ਗੰਭੀਰ ਹੋਣ ਕਰ ਕੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।