ਪਰਾਲੀ ਨੂੰ ਅੱਗ ਲਾਉਣ ਵਾਲੇ ਅਣਪਛਾਤੇ ਵਿਅਕਤੀ ''ਤੇ ਪਰਚਾ ਦਰਜ
Monday, Oct 13, 2025 - 10:39 AM (IST)

ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਸਦਰ ਪੁਲਸ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨੋਡਲ ਅਫ਼ਸਰ ਗੁਰਨਾਮ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 11.10.2025 ਨੂੰ ਚੱਕ ਬਜੀਦਾ ਖੇਤਾਂ 'ਚ ਪੀ. ਆਰ. ਐੱਸ. ਸੀ ਵੱਲੋਂ ਆਈ ਲੋਕੇਸ਼ਨ ਦਾ ਮੌਕਾ ਚੈੱਕ ਕੀਤਾ ਗਿਆ।
ਇੱਥੇ ਅੱਗ ਲੱਗਣੀ ਪਾਈ ਗਈ। ਅਜਿਹਾ ਕਰਕੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਪੰਜਾਬ ਸਰਕਾਰ ਅਤੇ ਡੀ. ਸੀ. ਫਾਜ਼ਿਲਕਾ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਫਿਲਹਾਲ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।