ਪਿਸਟਲ ਚੋਰੀ ਕਰਨ ''ਤੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ

Thursday, Aug 24, 2017 - 06:59 AM (IST)

ਪਿਸਟਲ ਚੋਰੀ ਕਰਨ ''ਤੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ

ਤਰਨਤਾਰਨ,   (ਰਾਜੂ)- ਥਾਣਾ ਝਬਾਲ ਦੀ ਪੁਲਸ ਨੇ ਘਰ 'ਚੋਂ ਪਿਸਟਲ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਝਬਾਲ ਦੀ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਕੇਵਲ ਸਿੰਘ ਉਰਫ ਲਾਡੀ ਪੁੱਤਰ ਬਲਦੇਵ ਸਿੰਘ ਵਾਸੀ ਝਬਾਲ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਝਬਾਲ ਵਿਖੇ ਜਗਰਾਤਾ ਵੇਖਣ ਲਈ ਗਿਆ ਸੀ, ਜਦੋਂ ਵਾਪਸ ਆ ਕੇ ਵੇਖਿਆ ਤਾਂ ਉਸ ਦੇ ਘਰ ਦੀ ਦਰਵਾਜ਼ੇ ਦੀ ਕੁੰਡੀ ਟੁੱਟੀ ਹੋਈ ਸੀ ਅਤੇ ਅੰਦਰ ਅਲਮਾਰੀ ਦਾ ਲਾਕਰ ਤੋੜ ਕੇ ਕੋਈ ਉਸ ਦਾ ਪਿਸਟਲ ਚੋਰੀ ਕਰ ਕੇ ਲੈ ਗਿਆ ਸੀ। ਏ. ਐੱਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News