ਜ਼ਮੀਨ ''ਤੇ ਕਬਜ਼ਾ ਕਰਨ ਦੇ ਦੋਸ਼ ''ਚ ਔਰਤ ਸਣੇ ਕਈਆਂ ''ਤੇ ਪਰਚਾ
Friday, Dec 08, 2017 - 11:28 AM (IST)
ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)— ਜ਼ਮੀਨ 'ਤੇ ਟਰੈਕਟਰ ਨਾਲ ਕਬਜ਼ਾ ਕਰਨ ਦੀ ਕੋਸ਼ਿਸ਼ 'ਚ ਇਕ ਔਰਤ ਸਣੇ 4 ਨਾਮਜ਼ਦ ਅਤੇ 15-20 ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਧਰਮਗੜ੍ਹ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਜਗਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਦਸਮੇਸ਼ ਨਗਰ ਡਸਕਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦੀ ਜ਼ਮੀਨ ਡਸਕਾ ਵਿਖੇ ਹੈ। 1 ਦਸੰਬਰ ਨੂੰ ਦੋਸ਼ੀਆਂ ਮੱਖਣ ਸਿੰਘ ਪੁੱਤਰ ਸੁਖਦੇਵ ਸਿੰਘ, ਧਨਵੰਤੀ ਦੇਵੀ ਪਤਨੀ ਸੁਖਦੇਵ ਸਿੰਘ, ਰਾਜੀਵ ਕੁਮਾਰ ਅਤੇ ਸੰਜੀਵ ਕੁਮਾਰ ਪੁੱਤਰਾਨ ਸੁਖਦੇਵ ਰਾਮ ਵਾਸੀ ਵਾਰਡ ਨੰਬਰ 2 ਬਰੇਟਾ ਅਤੇ 15-20 ਅਣਪਛਾਤੇ ਵਿਅਕਤੀਆਂ ਨੇ ਆਪਣੇ ਟਰੈਕਟਰ ਨਾਲ ਪਹੀ ਬਣਾ ਕੇ ਉਸ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
