ਸਾਥੀ ਕਰਮਚਾਰੀ ਨਾਲ ਜਬਰ-ਜ਼ਨਾਹ ਦੇ ਮਾਮਲੇ ''ਚ ਕੇਸ ਦਰਜ

09/24/2017 2:40:37 AM

ਸੁਲਤਾਨਪੁਰ ਲੋਧੀ,  (ਧੀਰ)-  ਰੇਲ ਕੋਚ ਫੈਕਟਰੀ ਖੇਤਰ 'ਚ ਸਥਿਤ ਇਕ ਰੇਲ ਪੁਰਜ਼ੇ ਬਣਾਉਣ ਵਾਲੀ ਫੈਕਟਰੀ ਦੇ ਸੁਪਰਵਾਈਜ਼ਰ 'ਤੇ ਆਪਣੀ ਸਾਥੀ ਮਹਿਲਾ ਕਰਮਚਾਰੀ ਨਾਲ ਜਬਰ-ਜ਼ਨਾਹ ਦੇ ਮਾਮਲੇ 'ਚ ਥਾਣਾ ਸੁਲਤਾਨਪੁਰ ਲੋਧੀ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਸੰੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਰੇਲ ਕੋਚ ਫੈਕਟਰੀ ਦੇ ਨਜ਼ਦੀਕ ਪੈਂਦੀ ਇਕ ਕਲਪੁਰਜ਼ੇ ਬਣਾਉਣ ਵਾਲੀ ਫੈਕਟਰੀ ਦੇ ਕਰਮਚਾਰੀ ਨੇ ਐੱਸ. ਐੱਸ. ਪੀ. ਕਪੂਰਥਲਾ ਸੰਦੀਪ ਸ਼ਰਮਾ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਹ 2-3 ਸਾਲ ਤੋਂ ਫੈਕਟਰੀ 'ਚ ਬਤੌਰ ਸੁਪਰਵਾਈਜ਼ਰ ਕੰਮ ਕਰ ਰਹੇ ਭੁਪਿੰਦਰ ਸਿਨਹਾ ਨੇ ਸਰੀਰਕ ਸੰਬੰਧ ਬਣਾ ਕੇ ਉਸ ਨੂੰ ਜਬਰ-ਜ਼ਨਾਹ ਦਾ ਸ਼ਿਕਾਰ ਬਣਾਇਆ ਹੈ ਜਿਸ 'ਤੇ ਐੱਸ. ਐੱਸ. ਪੀ. ਕਪੂਰਥਲਾ ਦੇ ਹੁਕਮ 'ਤੇ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਵਰਿਆਮ ਸਿੰਘ ਨੇ ਭੁਪਿੰਦਰ ਸਿਨਹਾ 'ਤੇ ਲੱਗੇ ਇਲਜ਼ਾਮਾਂ ਦੇ ਮੱਦੇਨਜ਼ਰ ਉਕਤ ਮੁਲਜ਼ਮ 'ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ।