ਲੱਖਾਂ ਰੁਪਏ ਲੈ ਕੇ ਨਸ਼ਾ ਤਸਕਰ ਛੱਡਣ ਵਾਲੇ ਸਬ-ਇੰਸਪੈਕਟਰ ਤੇ ASI ਵਿਰੁੱਧ ਕੇਸ ਦਰਜ

Wednesday, Jun 21, 2023 - 04:12 AM (IST)

ਲੱਖਾਂ ਰੁਪਏ ਲੈ ਕੇ ਨਸ਼ਾ ਤਸਕਰ ਛੱਡਣ ਵਾਲੇ ਸਬ-ਇੰਸਪੈਕਟਰ ਤੇ ASI ਵਿਰੁੱਧ ਕੇਸ ਦਰਜ

ਕਪੂਰਥਲਾ (ਬਿਊਰੋ) : ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਪੂਰਥਲਾ ਪੁਲਸ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ ਆਪਣੇ ਸਬ-ਇੰਸਪੈਕਟਰ ਤੇ ਏ. ਐੱਸ. ਆਈ. ਵੱਲੋਂ ਨਸ਼ਾ ਤਸਕਰ ਨੂੰ 21 ਲੱਖ ਰੁਪਏ ਲੈ ਕੇ ਛੱਡਣ ਦੇ ਮਾਮਲੇ ਵਿਚ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਐੱਸ. ਐੱਸ. ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਵੱਲੋਂ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰਦਿਆਂ ਜਿੱਥੇ ਪੁਲਸ ਪਾਰਟੀਆਂ ਵੱਲੋਂ ਏ. ਐੱਸ. ਆਈ. ਨੂੰ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਉੱਥੇ ਹੀ ਸਬ-ਇੰਸਪੈਕਟਰ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ : SGPC ਨੇ ਪੰਜਾਬ ਸਰਕਾਰ ਦੇ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਕੀਤਾ ਮੁੱਢੋਂ ਰੱਦ, 26 ਨੂੰ ਬੁਲਾਇਆ ਵਿਸ਼ੇਸ਼ ਇਜਲਾਸ

ਐੱਸ. ਐੱਸ. ਪੀ. ਸੰਧੂ ਵੱਲੋਂ ਦੱਸਿਆ ਗਿਆ ਕਿ ਪਿਛਲੇ ਦਿਨੀਂ ਜਲੰਧਰ ਦਿਹਾਤੀ ਦੀ ਪੁਲਸ ਵੱਲੋਂ ਗੁਜਰਾਲ ਸਿੰਘ ਉਰਫ ਜੋਗਾ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਨੂੰ ਨਸ਼ੇ ਦੇ ਧੰਦੇ ਵਿਚ ਕਾਬੂ ਕਰਨ ਤੋਂ ਪਹਿਲਾਂ ਸਬ-ਇੰਸਪੈਕਟਰ ਹਰਜੀਤ ਸਿੰਘ ਥਾਣਾ ਕੋਤਵਾਲੀ ਕਪੂਰਥਲਾ ਤੇ ਏ. ਐੱਸ. ਆਈ. ਪਰਮਜੀਤ ਸਿੰਘ 386 ਕਪੂਰਥਲਾ ਚੌਕੀ ਇੰਚਾਰਜ ਬਾਦਸ਼ਾਹਪੁਰ ਵੱਲੋਂ ਉਂਕਾਰ ਸਿੰਘ ਉਰਫ ਕਾਰੀ ਪੁੱਤਰ ਅਨੋਖ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਰਾਹੀਂ 20 ਲੱਖ ਰੁਪਏ ਲੈ ਕੇ ਛੱਡਣ ਸਬੰਧੀ ਖ਼ਬਰ ਮਿਲੀ। 

ਇਹ ਖ਼ਬਰ ਵੀ ਪੜ੍ਹੋ : ‘ਆਪ੍ਰੇਸ਼ਨ ਲੋਟਸ’ ’ਤੇ ਸਰਕਾਰ ਤੋਂ ਜਵਾਬ ਨਾ ਮਿਲਣ ’ਤੇ ਕਾਂਗਰਸ ਵੱਲੋਂ ਸਦਨ ’ਚੋਂ ਵਾਕਆਊਟ, CM ਮਾਨ ਦਾ ਤੰਜ਼

ਇਸ ਸਬੰਧੀ ਰਮਨਿੰਦਰ ਸਿੰਘ ਪੀ. ਪੀ. ਐੱਸ. ਪੁਲਸ ਕਪਤਾਨ ਤਫ਼ਤੀਸ਼ ਕਪੂਰਥਲਾ ਨੂੰ ਨਿਰਦੇਸ਼ ਦਿੱਤੇ, ਜਿਸ ’ਤੇ ਉਨ੍ਹਾਂ ਮਾਮਲੇ ਦੀ ਪੜਤਾਲ ਪਿੱਛੋਂ ਸਬ-ਇੰਸਪੈਕਟਰ ਹਰਜੀਤ ਸਿੰਘ 303-ਕਪੂਰਥਲਾ ਥਾਣਾ ਕੋਤਵਾਲੀ, ਏ. ਐੱਸ. ਆਈ. ਪਰਮਜੀਤ ਸਿੰਘ 386-ਕਪੂਰਥਲਾ ਚੌਕੀ ਇੰਚਾਰਜ ਬਾਦਸ਼ਾਹਪੁਰ ਤੇ ਉਂਕਾਰ ਸਿੰਘ ਉਰਫ ਕਾਰੀ ਤੇ ਗੁਜਰਾਲ ਸਿੰਘ ਉਰਫ ਜੋਗਾ ਵਿਰੁੱਧ ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਵਿਖੇ ਮੁਕੱਦਮਾ ਨੰਬਰ 76 ਮਿਤੀ 20 ਜੂਨ ਨੂੰ ਧਾਰਾ  222, 120 ਬੀ ਭ੍ਰਿਸ਼ਟਾਚਾਰ ਰੋਕੂ ਐਕਟ 1988 ਤਹਿਤ ਦਰਜ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਭਾਜਪਾ ਆਗੂ ਤਰੁਣ ਚੁੱਘ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ

ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਦੋ ਵੱਖ-ਵੱਖ ਟੀਮਾਂ ਵੱਲੋਂ ਰੇਡ ਦੌਰਾਨ ਏ. ਐੱਸ.ਆਈ. ਪਰਮਜੀਤ ਸਿੰਘ ਤੇ ਉਂਕਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਸਬ-ਇੰਸਪੈਕਟਰ ਹਰਜੀਤ ਸਿੰਘ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਹਰਜੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਰੇਡ ਦੌਰਾਨ ਉਕਤ ਦੇ ਟਿਕਾਣਿਆਂ ਤੋਂ ਕੁਝ ਨਕਦੀ ਤੇ ਬੈਂਕ ਦਸਤਾਵੇਜ਼ ਵੀ ਮਿਲੇ ਹਨ, ਜਿਨ੍ਹਾਂ ਦੀ ਘੋਖ ਜਾਰੀ ਹੈ। 

ਐੱਸ. ਐੱਸ. ਪੀ. ਸੰਧੂ ਨੇ ਦੱਸਿਆ ਕਿ ਨਸ਼ਾ ਤਸਕਰਾਂ ਤੇ ਉਨ੍ਹਾਂ ਨਾਲ ਮਿਲੀਭੁਗਤ ਰੱਖਣ ਵਾਲੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਪੜਤਾਲ ਦੌਰਾਨ ਦੋਸ਼ੀ ਗੁਜਰਾਲ ਸਿੰਘ ਵਿਰੁੱਧ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਅਨੇਕਾਂ ਮਾਮਲੇ ਦਰਜ ਪਾਏ ਗਏ ਹਨ। 

 

 


author

Manoj

Content Editor

Related News