ਬਲਾਤਕਾਰ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ''ਚ ਮਾਮਲਾ ਦਰਜ

04/21/2018 6:04:11 PM


ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਥਾਣਾ ਸਿਟੀ ਪੁਲਸ ਨੇ ਇਕ ਵਿਆਹੁਤਾ ਨਾਲ ਬਲਾਤਕਾਰ ਕਰਨ ਅਤੇ ਉਸਨੂੰ ਜਾਣ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਇਕ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ। ਫਿਲਹਾਲ ਦੋਸ਼ੀ ਪੁਲਸ ਦੀ ਪਕੜ ਤੋਂ ਬਾਹਰ ਹੈ। 
ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਸਥਾਨਕ ਗੋਨਿਆਣਾ ਰੋਡ ਸਥਿਤ ਸਫੈਦਿਆਂ ਵਾਲੀ ਬਸਤੀ ਨਿਵਾਸੀ ਇੱਕ ਵਿਆਹੁਤਾ ਨੇ ਦੱਸਿਆ ਕਿ ਉਹ ਪਿਛਲੇ 12/13 ਸਾਲਾਂ ਤੋਂ ਥਾਂਦੇਵਾਲਾ ਰੋਡ ਨਿਵਾਸੀ ਜਗਸੀਰ ਸਿੰਘ ਨਾਲ ਵਿਆਹੀ ਹੋਈ ਹੈ। ਉਸਦਾ ਆਪਣੇ ਪਤੀ ਨਾਲ ਝਗੜਾ ਰਹਿਣ ਦੇ ਕਾਰਨ ਆਪਣੇ ਪੇਕੇ ਰਹਿ ਰਹੀ ਸੀ। ਇਸ ਦੌਰਾਨ ਬੀਤੇ ਦਿਨੀਂ ਪਿੰਡ ਭਲਾਈਆਣਾ ਨਿਵਾਸੀ ਗੁਰਲਾਭ ਸਿੰਘ ਉਸਦੀ ਮਾਂ ਦੇ ਘਰ ਆਇਆ, ਜਿਸਦਾ ਪਹਿਲਾ ਵੀ ਉਨ੍ਹਾਂ ਦੇ ਘਰ ਆਉਣ ਜਾਣਾ ਸੀ। ਉਸਨੇ ਬੁਰੀ ਨੀਅਤ ਨਾਲ ਉਸਦੀ ਮਾਂ ਨੂੰ ਪੈਸੇ ਦੇ ਕੇ ਬਾਹਰ ਦੁਕਾਨ ਤੋਂ ਕੁਝ ਸਾਮਾਨ ਲੈਣ ਦੇ ਲਈ ਕਿਹਾ। ਇਸ ਦੌਰਾਨ ਉਹ ਘਰ ਵਿੱਚ ਇਕੱਲੀ ਰਹਿ ਗਈ। ਜਦ ਉਹ ਘਰ ਦਾ ਕੰਮ ਕਰ ਰਹੀ ਸੀ ਤਾਂ ਗੁਰਲਾਭ ਸਿੰਘ ਉਸਨੂੰ ਜ਼ਬਰਦਸਤੀ ਕਮਰੇ 'ਚ ਲੈ ਗਿਆ, ਜਿੱਥੇ ਉਸਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਰੌਲਾ ਪਾਉਣ 'ਤੇ ਉਸਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਤੋਂ ਬਾਅਦ ਜਦ ਉਸਦੀ ਮਾਂ ਘਰ ਪਰਤੀ ਤਾਂ ਉਸਨੇ ਪੂਰੀ ਗੱਲ ਆਪਣੀ ਮਾਂ ਨੂੰ ਸੁਣਾਈ ਜਿਸ ਤੋਂ ਬਾਅਦ ਉਸਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾ ਦਿੱਤਾ ਗਿਆ। 
ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਬਸ ਸਟੈਂਡ ਚੌਂਕੀ ਇੰਚਾਰਜ਼ ਦਰਸ਼ਨ ਸਿੰਘ ਨੇ ਪੂਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਗੁਰਲਾਭ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰਕੇ ਰਹੇ ਥਾਣਾ ਸਿਟੀ ਦੇ ਐਸ.ਐਚ.ਓ ਤੇਜਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਫਿਲਹਾਲ ਦੋਸ਼ੀ ਪੁਲਸ ਦੀ ਪਕੜ ਤੋਂ ਬਾਹਰ ਹੈ ਅਤੇ ਜਲਦ ਹੀ ਉਸਨੂੰ ਕਾਬੂ ਕਰ ਲਿਆ ਜਾਵੇਗਾ।


Related News