ਪੰਜਾਬ 'ਚ ਵਧ ਰਹੇ ਪਰਾਲੀ ਸਾੜਨ ਦੇ ਮਾਮਲੇ, ਹੁਣ ਤੱਕ ਅੰਮ੍ਰਿਤਸਰ 'ਚ ਸਭ ਤੋਂ ਵੱਧ ਮਾਮਲੇ ਦਰਜ
Thursday, Sep 25, 2025 - 12:04 PM (IST)

ਅੰਮ੍ਰਿਤਸਰ- ਪੰਜਾਬ 'ਚ ਝੋਨੇ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ, ਜਿਸ ਕਾਰਨ ਪਰਾਲੀ ਸਾੜਨ ਦੇ ਵੀ ਮਾਮਲੇ ਸਾਹਮਣੇ ਆਉਣੇ ਸ਼ੁਰੂ ਹਏ ਹਨ। ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਇਨ੍ਹਾਂ ਮਾਮਲਿਆਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬੁੱਧਵਾਰ ਨੂੰ ਪੰਜ ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ ਮੰਗਲਵਾਰ ਤੱਕ 70 ਮਾਮਲੇ ਦਰਜ ਕੀਤੇ ਗਏ, ਜਿਸ ਨਾਲ ਕੁੱਲ ਗਿਣਤੀ 75 ਹੋ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਦੱਸ ਦੇਈਏ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 43 ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ਤੋਂ ਬਾਅਦ ਪਟਿਆਲਾ ਅਤੇ ਤਰਨਤਾਰਨ ਸਨ, ਜਿੱਥੇ ਹਰੇਕ ਵਿੱਚ ਨੌਂ ਘਟਨਾਵਾਂ ਵਾਪਰੀਆਂ। ਹਾਲਾਂਕਿ, ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ 'ਚੋਂ 30 ਤੋਂ 40 ਫੀਸਦੀ ਮਾਮਲੇ ਅਜਿਹੇ ਪਾਏ ਗਏ ਹਨ, ਜਿੱਥੇ ਅਸਲ ਵਿਚ ਪਰਾਲੀ ਸਾੜਨ ਦੀ ਕੋਈ ਘਟਨਾ ਨਹੀਂ ਵਾਪਰੀ। ਇਨ੍ਹਾਂ ਮਾਮਲਿਆਂ ਨੂੰ ਪੰਜਾਬ ਰਿਮੋਟ ਸੈਂਸਿੰਗ ਸੈਂਟਰ (PRSC) ਦੀ ਰਿਪੋਰਟ 'ਚ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8