ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ 7,000 ਤੋਂ ਪਾਰ, 24 ਘੰਟਿਆਂ ਦੇ ਅੰਕੜੇ ਕਰਨਗੇ ਹੈਰਾਨ
Monday, May 11, 2026 - 04:44 PM (IST)
ਬਠਿੰਡਾ: ਪੰਜਾਬ ਵਿੱਚ ਖੇਤਾਂ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਸੂਬੇ ਵਿੱਚ ਅਜਿਹੇ ਮਾਮਲਿਆਂ ਦੀ ਗਿਣਤੀ 7 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ, ਜਦਕਿ ਪਿਛਲੇ 24 ਘੰਟਿਆਂ ਦੌਰਾਨ ਹੀ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਰਾਸ਼ਟਰੀ ਅੰਕੜਿਆਂ ਮੁਤਾਬਕ ਪੰਜਾਬ ਅਜੇ ਵੀ ਮੱਧ ਪ੍ਰਦੇਸ਼ ਤੋਂ ਪਿੱਛੇ ਹੈ। ਪੰਜਾਬ ਵਿੱਚ ਫਿਰੋਜ਼ਪੁਰ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਾ ਬਣ ਕੇ ਸਾਹਮਣੇ ਆਇਆ ਹੈ, ਜਿੱਥੇ 670 ਘਟਨਾਵਾਂ ਦਰਜ ਕੀਤੀਆਂ ਗਈਆਂ। ਇਸ ਤੋਂ ਬਾਅਦ ਬਠਿੰਡਾ ਅਤੇ ਤਰਨਤਾਰਨ ਦਾ ਨੰਬਰ ਆਉਂਦਾ ਹੈ।
ਇਹ ਵੀ ਪੜ੍ਹੋ- ਪੰਜਾਬ: ਸਰਪੰਚ ਤੋਂ ਮੰਗੀ 50 ਲੱਖ ਦੀ ਫਿਰੌਤੀ, ਨਾ ਦੇਣ 'ਤੇ ਘਰ 'ਚ ਸੁੱਟ'ਤਾ ਬੰਬ
ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੇ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਸ਼ੁੱਕਰਵਾਰ ਸ਼ਾਮ ਤੱਕ ਬੀਐਨਐਸ ਦੀ ਧਾਰਾ 223 ਤਹਿਤ 306 ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਸਭ ਤੋਂ ਵੱਧ ਕਾਰਵਾਈ ਸੰਗਰੂਰ ਵਿੱਚ 71 ਅਤੇ ਪਟਿਆਲਾ ਵਿੱਚ 57 ਮਾਮਲਿਆਂ ਵਿੱਚ ਕੀਤੀ ਗਈ। ਇਸ ਤੋਂ ਇਲਾਵਾ 503 “ਲਾਲ ਐਂਟਰੀਆਂ” ਜ਼ਮੀਨੀ ਰਿਕਾਰਡਾਂ ਵਿੱਚ ਦਰਜ ਕੀਤੀਆਂ ਗਈਆਂ ਹਨ। 875 ਮਾਮਲਿਆਂ ਵਿੱਚ ਕੁੱਲ 42.80 ਲੱਖ ਰੁਪਏ ਦਾ ਵਾਤਾਵਰਣ ਮੁਆਵਜ਼ਾ ਵੀ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ
ਦੇਸ਼ ਭਰ ਵਿੱਚ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਹੁਣ ਤੱਕ 59,659 ਅੱਗ ਲੱਗਣ ਦੀਆਂ ਘਟਨਾਵਾਂ ਦਰਜ ਹੋ ਚੁੱਕੀਆਂ ਹਨ। ਮੱਧ ਪ੍ਰਦੇਸ਼ ਇਸ ਮਾਮਲੇ ਵਿੱਚ ਪਹਿਲੇ ਸਥਾਨ ’ਤੇ ਹੈ, ਜਿੱਥੇ 35,092 ਮਾਮਲੇ ਸਾਹਮਣੇ ਆਏ ਹਨ, ਜੋ ਕਿ ਦੇਸ਼ ਦੇ ਕੁੱਲ ਮਾਮਲਿਆਂ ਦਾ ਲਗਭਗ 59 ਫੀਸਦੀ ਬਣਦੇ ਹਨ। CREAMS ਦੇ ਲੰਬੇ ਸਮੇਂ ਦੇ ਅੰਕੜਿਆਂ ਅਨੁਸਾਰ ਮੱਧ ਪ੍ਰਦੇਸ਼ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਇਸ ਸੂਚੀ ਵਿੱਚ ਸਿਖਰ ’ਤੇ ਬਣਿਆ ਹੋਇਆ ਹੈ। ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਅਤੇ ਪੰਜਾਬ ਦਾ ਨੰਬਰ ਆਉਂਦਾ ਹੈ। 2025 ਦੇ ਸਾਉਣੀ ਸੀਜ਼ਨ ਦੌਰਾਨ ਵੀ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਮੱਧ ਪ੍ਰਦੇਸ਼ ਸਭ ਤੋਂ ਅੱਗੇ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48 ਘੰਟੇ ਬੇਹੱਦ ਅਹਿਮ
ਸ਼ਨੀਵਾਰ ਨੂੰ ਹੋਰ ਰਾਜਾਂ ਵਿੱਚ ਵੀ ਕਈ ਮਾਮਲੇ ਸਾਹਮਣੇ ਆਏ। ਹਰਿਆਣਾ ਵਿੱਚ 103, ਉੱਤਰ ਪ੍ਰਦੇਸ਼ ਵਿੱਚ 251 ਅਤੇ ਮੱਧ ਪ੍ਰਦੇਸ਼ ਵਿੱਚ 379 ਘਟਨਾਵਾਂ ਦਰਜ ਕੀਤੀਆਂ ਗਈਆਂ। ਇਸ ਸੀਜ਼ਨ ਦੌਰਾਨ ਪੰਜਾਬ ਵਿੱਚ ਕੁੱਲ 7,086, ਉੱਤਰ ਪ੍ਰਦੇਸ਼ ਵਿੱਚ 14,324 ਅਤੇ ਹਰਿਆਣਾ ਵਿੱਚ 3,097 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
