ਫੌਜ ''ਚ ਭਰਤੀ ਕਰਵਾਉਣ ਦੇ ਨਾਂ ''ਤੇ ਠੱਗੀ ਮਾਰਨ ਵਾਲੇ ਪਤੀ-ਪਤਨੀ ਵਿਰੁੱਧ ਕੇਸ ਦਰਜ

Monday, Apr 02, 2018 - 04:37 AM (IST)

ਗੁਰਦਾਸਪੁਰ,   (ਵਿਨੋਦ)-  ਭਾਰਤੀ ਫੌਜ 'ਚ ਭਰਤੀ ਕਰਵਾਉਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਪਤੀ-ਪਤਨੀ ਵਿਰੁੱਧ ਭੈਣੀ ਮੀਆਂ ਖਾਂ ਪੁਲਸ ਨੇ ਕੇਸ ਦਰਜ ਕੀਤਾ ਹੈ।ਜਾਣਕਾਰੀ ਅਨੁਸਾਰ ਤਰਲੋਕ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਪਿੰਡ ਸੈਦੋਵਾਲ ਖੁਰਦ ਨੇ ਜ਼ਿਲਾ ਪੁਲਸ ਮੁਖੀ ਨੂੰ 12 ਜਨਵਰੀ 2018 ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਾਗੀਰ ਸਿੰਘ ਪੁੱਤਰ ਰਤਨ ਸਿੰਘ ਅਤੇ ਉਸ ਦੀ ਪਤਨੀ ਬਲਜੀਤ ਕੌਰ ਵਾਸੀ ਉੱਚੀ ਬੱਸੀ ਨੇ ਉਸ ਦੇ ਲੜਕੇ ਬਲਜੀਤ ਸਿੰਘ ਨੂੰ ਫੌਜ ਵਿਚ ਭਰਤੀ ਕਰਵਾਉਣ ਦੇ ਨਾਂ 'ਤੇ ਉਸ ਕੋਲੋਂ 4 ਲੱਖ 50 ਹਜ਼ਾਰ ਰੁਪਏ ਲਏ ਸਨ ਪਰ ਮੁਲਜ਼ਮਾਂ ਨੇ ਨਾ ਤਾਂ ਬਲਜੀਤ ਸਿੰਘ ਨੂੰ ਭਰਤੀ ਕਰਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਮਾਮਲੇ ਦੀ ਜਾਂਚ ਦਾ ਕੰਮ ਡੀ. ਐੱਸ. ਪੀ. ਬਲਦੇਵ ਸਿੰਘ ਨੂੰ ਸੌਂਪਿਆ ਗਿਆ। ਜਾਂਚ ਰਿਪੋਰਟ ਦੇ ਆਧਾਰ 'ਤੇ ਪਾਇਆ ਗਿਆ ਕਿ ਮੁਲਜ਼ਮਾਂ ਨੇ 4 ਲੱਖ 50 ਹਜ਼ਾਰ ਰੁਪਏ ਦੀ ਨਹੀਂ, ਬਲਕਿ 4 ਲੱਖ 23 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਰਿਪੋਰਟ ਦੇ ਆਧਾਰ 'ਤੇ ਜਾਗੀਰ ਸਿੰਘ ਅਤੇ ਉਸ ਦੀ ਪਤਨੀ ਵਿਰੁੱਧ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


Related News