ਗੁਰਦਾਸਪੁਰ ਪ੍ਰਸ਼ਾਸਨ ਦੀ ਵੱਡੀ ਕਾਰਵਾਈ: ਨਾੜ ਨੂੰ ਅੱਗ ਲਾਉਣ ਵਾਲੇ ਇੱਕ ਦਰਜਨ ਤੋਂ ਵੱਧ ਲੋਕਾਂ 'ਤੇ ਪਰਚੇ ਦਰਜ

Tuesday, May 12, 2026 - 07:44 AM (IST)

ਗੁਰਦਾਸਪੁਰ ਪ੍ਰਸ਼ਾਸਨ ਦੀ ਵੱਡੀ ਕਾਰਵਾਈ: ਨਾੜ ਨੂੰ ਅੱਗ ਲਾਉਣ ਵਾਲੇ ਇੱਕ ਦਰਜਨ ਤੋਂ ਵੱਧ ਲੋਕਾਂ 'ਤੇ ਪਰਚੇ ਦਰਜ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਅਤੇ ਸਟਬਲ ਬਰਨਿੰਗ ਦੇ ਮੁੱਦੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਇਸ ਨੂੰ ਰੋਕਣ ਲਈ ਐਤਵਾਰ ਵਾਲੇ ਦਿਨ ਸਖਤ ਕਦਮ ਚੁੱਕੇ ਗਏ ਹਨ ਜਿਸ ਤਹਿਤ ਸਟਬਲ ਬਰਨਿੰਗ ਕਰ ਰਹੇ ਵਿਅਕਤੀਆਂ ਖਿਲਾਫ ਐਕਸ਼ਨ ਲੈਂਦੇ ਜਿਲੇ ਦੇ ਵੱਖ-ਵੱਖ ਪੁਲਸ ਸਟੇਸ਼ਨਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਨਾੜ ਦੇ ਰਹਿੰਦ ਖੂੰਦ ਅਤੇ ਨਾੜ ਨੂੰ ਅੱਗ ਲਗਾਉਣ ਵਾਲੇ ਲੋਕਾਂ ਦੀਆਂ ਲੋਕੇਸ਼ਨਾਂ ਟਰੇਸ ਹੋਣ ਤੋਂ ਬਾਅਦ ਵੱਖ-ਵੱਖ ਥਾਣਿਆਂ ਵਿੱਚ ਇੱਕ ਦਰਜਨ ਤੋਂ ਵੱਧ ਵਿਅਕਤੀਆਂ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲੇ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਜਾਣਕਾਰੀ ਅਨੁਸਾਰ ਪੰਚਾਇਤ ਅਫਸਰ ਨਿਰਮਲ ਸਿੰਘ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਦੌਰਾਂਗਲਾ ਅਧੀਨ ਆਉਦੇ ਪਿੰਡ ਡੁੱਗਰੀ ਦੇ ਜੁਗਰਾਜ ਸਿੰਘ, ਜਸਵੰਤ ਸਿੰਘ ਅਤੇ ਜਤਿੰਦਰ ਸਿੰਘ ਸਮੇਤ ਪਿੰਡ ਸੁਲਤਾਨੀ ਦੇ ਇਕ ਅਣਪਛਾਤੇ ਵਿਅਕਤੀ ਖਿਲਾਫ  ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਥਾਣਾ ਦੀਨਾਨਗਰ ਦੇ ਪਿੰਡ ਰਾਮਨਗਰ ਵਿਖੇ ਇਕ ਅਣਪਛਾਤੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਪੁਲਿਸ ਸਟੇਸ਼ਨ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਐਮਾ, ਬਾਹਮਣੀ, ਡਾਲੀਆ ਅਤੇ ਝਬਕਰਾ ਦੇ 4 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤੇ ਗਏ ਹਨ। ਇਸੇ ਤਹਿਤ ਪੁਲਸ ਥਾਣਾ ਤਿੱਬੜ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਦੇ ਕਿਸਾਨ ਨੱਥਾ ਸਿੰਘ ਅਤੇ ਪਿੰਡ ਤਿੱਬੜ ਦੇ ਰੇਸ਼ਮ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਸਤਨਾਮ ਸਿੰਘ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ ਅਤੇ ਪੁਲਸ ਥਾਣਾ ਧਾਰੀਵਾਲ ਦੇ ਪਿੰਡ ਜ਼ਫਰਵਾਲ ਦੇ ਕਿਸਾਨ ਅਵਤਾਰ ਸਿੰਘ ਅਤੇ ਗੁਰਨਾਮ ਸਿੰਘ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ।ਜ਼ਿਕਰਯੋਗ ਹੈ ਕਿ ਬੀਤੇ ਕੱਲ ਐਤਵਾਰ ਵਾਲੇ ਦਿਨ ਪ੍ਰਸ਼ਾਸਨ ਕਾਫੀ ਇਸ ਮਾਮਲੇ ਨੂੰ ਲੈ ਕੇ ਸਖਤ ਨਜ਼ਰ ਆਇਆ, ਇਸੇ ਤਹਿਤ ਐਸਐਸਪੀ ਗੁਰਦਾਸਪਰ ਅਦਿੱਤਿਆ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉੱਪਲ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾਕਟਰ ਰਣਧੀਰ ਠਾਕੁਰ ਵੱਲੋਂ ਵੱਖ-ਵੱਖ ਟੀਮਾਂ ਦੀ ਖੁਦ ਅਗਵਾਈ ਕਰਦੇ ਹੋਏ ਵੱਖ-ਵੱਖ ਇਲਾਕਿਆਂ ਅੰਦਰ ਖੁਦ ਪਹੁੰਚ ਕੇ ਇਸ ਵਿਰੁੱਧ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News