ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ''ਤੇ ਕੇਸ ਦਰਜ
Sunday, Mar 04, 2018 - 03:07 AM (IST)
ਮੁਕੇਰੀਆਂ, (ਝਾਵਰ)- ਥਾਣਾ ਮੁਕੇਰੀਆਂ ਅਧੀਨ ਆਉਂਦੇ ਪਿੰਡ ਮੁਸਾਹਿਬਪੁਰ ਦੇ ਇਕ ਵਿਅਕਤੀ ਧਰਮਵੀਰ ਪੁੱਤਰ ਹਰਨਾਮ ਸਿੰਘ ਨੇ ਪੁਲਸ ਚੌਕੀ ਭੰਗਾਲਾ ਦੇ ਏ. ਐੱਸ. ਆਈ. ਰਵਿੰਦਰ ਸਿੰਘ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਹੈ ਕਿ ਉਹ ਮਿਹਨਤ-ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਉਸਦੀ ਨਾਬਾਲਗ ਲੜਕੀ ਘਰ 'ਚ ਇੱਕਲੀ ਸੀ। ਇਸ ਦੌਰਾਨ ਜਦੋਂ ਉਹ ਘਰ ਵਾਪਸ ਆਇਆ ਤਾਂ ਪਿੰਡ ਦਾ ਹੀ ਇਕ ਨੌਜਵਾਨ ਸਰਬਜੀਤ ਉਰਫ ਪਾਲਾ ਉਸਦੀ ਲੜਕੀ ਨਾਲ ਅਸ਼ਲੀਲ ਹਰਕਤਾਂ ਕਰ ਰਿਹਾ ਸੀ ਤੇ ਉਸਨੂੰ ਦੇਖ ਕੇ ਉਹ ਮੌਕੇ ਤੋਂ ਭੱਜ ਗਿਆ। ਏ. ਐੱਸ. ਆਈ. ਰਵਿੰਦਰ ਸਿੰਘ ਅਨੁਸਾਰ ਪੁਲਸ ਨੇ ਦੋਸ਼ੀ ਖਿਲਾਫ਼ ਕੇਸ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।
