ਸੱਟਾਂ ਮਾਰਨ ਤੇ ਤੋੜ-ਭੰਨ ਕਰਨ ਦੇ ਦੋਸ਼ ''ਚ ਕੇਸ ਦਰਜ
Tuesday, Nov 14, 2017 - 12:41 AM (IST)

ਬਟਾਲਾ, (ਬੇਰੀ)- ਥਾਣਾ ਸਿਵਲ ਲਾਈਨ ਦੀ ਪੁਲਸ ਨੇ ਘਰ ਵਿਚ ਦਾਖਲ ਹੋ ਕੇ ਸੱਟਾਂ ਮਾਰਨ ਤੇ ਤੋੜ-ਭੰਨ ਕਰਨ ਦੇ ਦੋਸ਼ 'ਚ ਕੇਸ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੀ ਜਾਣਕਾਰੀ ਵਿਚ ਅਮਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸ਼ੁਕਰਪੁਰਾ ਬਟਾਲਾ ਨੇ ਦੱਸਿਆ ਕਿ ਮੁਹੱਲੇ ਦੇ ਹੀ ਰਹਿਣ ਵਾਲੇ ਇਕ ਪਰਿਵਾਰ ਦੇ ਮੈਂਬਰਾਂ ਨੇ ਸਾਡੇ ਘਰ ਅੱਗੇ ਕੂੜਾ ਸੁੱਟਿਆ ਸੀ ਜਦੋਂ ਮੈਂ ਸਬੰਧਤ ਪਰਿਵਾਰ ਨੂੰ ਅਜਿਹਾ ਨਾ ਕਰਨ ਲਈ ਕਿਹਾ ਤਾਂ ਉਨ੍ਹਾਂ ਮੇਰੇ ਘਰ ਵਿਚ ਦਾਖਲ ਹੋ ਕੇ ਜਿਥੇ ਮੈਨੂੰ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ, ਉਥੇ ਨਾਲ ਹੀ ਘਰ ਦੀ ਤੋੜ-ਭੰਨ ਕੀਤੀ ਅਤੇ ਫਰਾਰ ਹੋ ਗਏ। ਉਕਤ ਮਾਮਲੇ ਸਬੰਧੀ ਏ. ਐੱਸ. ਆਈ. ਸੁਖਦੇਵ ਸਿੰਘ ਨੇ ਕਾਰਵਾਈ ਕਰਦੇ ਹੋਏ ਥਾਣਾ ਸਿਵਲ ਲਾਈਨ ਵਿਚ ਬਣਦੀਆਂ ਧਾਰਾਵਾਂ ਹੇਠ ਸਬੰਧਤ 5 ਲੋਕਾਂ ਵਿਰੁੱਧ ਅਮਰਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰ ਦਿੱਤਾ ਹੈ।