ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਆਈ ਸ਼ਾਮਤ, ਪੁਲਸ ਨੇ ਕੀਤੀ ਵੱਡੀ ਕਾਰਵਾਈ

Monday, Nov 11, 2024 - 06:34 AM (IST)

ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਆਈ ਸ਼ਾਮਤ, ਪੁਲਸ ਨੇ ਕੀਤੀ ਵੱਡੀ ਕਾਰਵਾਈ

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਨੇ ਬੇਟ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ਵਿਚ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਾਲੇ 19 ਕਿਸਾਨਾਂ ਖ਼ਿਲਾਫ਼ ਡੀ. ਸੀ. ਹੁਸ਼ਿਆਰਪੁਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਰਜ ਕੀਤੇ ਹਨ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਕਾਰਵਾਈ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਬੁਰੇ ਵਰਤਾਰੇ ਨੂੰ ਠੱਲ ਪਾਉਣ ਲਈ ਬਣੀ ਸਬ ਡਿਵੀਜ਼ਨ ਲੈਵਲ ਨਿਗਰਾਨੀ ਕਮੇਟੀ ਦੀ ਸੂਚਨਾ ਅਤੇ ਸੈਟੇਲਾਇਟ ਡਾਟਾ ਦੇ ਆਧਾਰ ’ਤੇ ਕੀਤੀ ਹੈ।

PunjabKesari

ਪਿੰਡ ਸਲੇਮਪੁਰ ਵਿਚ ਪੀ. ਆਰ. ਐੱਸ. ਸੀ. ਐੱਲ. ਸਾਈਟ ਤੋਂ ਮਿਲੇ ਵੇਰਵੇ ਮੁਤਾਬਕ ਮੌਕੇ ’ਤੇ ਪਹੁੰਚੇ ਕਲੱਸਟਰ ਅਫ਼ਸਰ ਜੇ. ਈ. ਜਸਦੀਪ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਵਿਚ ਪਿਆਰਾ ਸਿੰਘ ਪੁੱਤਰ ਕਰਤਾਰ ਸਿੰਘ, ਅਮਰਜੀਤ ਕੌਰ ਪਤਨੀ ਜਸਵੰਤ ਸਿੰਘ, ਮਨਦੀਪ ਕੌਰ ਪਤਨੀ ਜਸਵੰਤ ਸਿੰਘ, ਸੁਖਦੀਪ ਸਿੰਘ ਪੁੱਤਰ ਜਸਵੰਤ ਸਿੰਘ, ਬਿਕਰਮਜੀਤ ਸਿੰਘ ਪੁੱਤਰ ਜਸਵੰਤ ਸਿੰਘ, ਬਲਵਿੰਦਰ ਕੌਰ, ਸਤਨਾਮ ਸਿੰਘ ਪੁੱਤਰ ਜਗਜੀਤ ਸਿੰਘ, ਗੁਰਬਖ਼ਸ਼ ਸਿੰਘ, ਸੁਰਜੀਤ ਸਿੰਘ, ਪਰਮਿੰਦਰ ਸਿੰਘ, ਜਗਜੀਤ ਸਿੰਘ, ਰਣਜੀਤ ਸਿੰਘ, ਨਰਿੰਦਰ ਪਾਲ ਸਿੰਘ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਜਗਮੀਤ ਸਿੰਘ, ਬਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ ’ਚ ਇਕ ਹੋਰ ਗਵਾਹ ਆਇਆ ਸਾਹਮਣੇ, ਹੋਇਆ ਹੁਣ ਤੱਕ ਦਾ ਵੱਡਾ ਖ਼ੁਲਾਸਾ

ਇਸੇ ਤਰ੍ਹਾਂ ਸੂਚਨਾ ਦੇ ਆਧਾਰ ’ਤੇ ਪਿੰਡ ਠਾਕਰੀ ਪਹੁੰਚੇ ਥਾਣੇਦਾਰ ਅਮਰਜੀਤ ਸਿੰਘ ਦੀ ਸੂਚਨਾ ’ਤੇ ਟਾਂਡਾ ਪੁਲਸ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਖੇਤੀ ਅਫ਼ਸਰ ਟਾਂਡਾ ਯਸ਼ਪਾਲ ਅਤੇ ਖੇਤੀ ਵਿਕਾਸ ਅਫ਼ਸਰ ਲਵਜੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ 12 ਨਵੰਬਰ ਦੀ ਛੁੱਟੀ ਨੂੰ ਲੈ ਕੇ ਜਾਣੋ ਵੱਡੀ ਅਪਡੇਟ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News