ਦੁਕਾਨ ਦਾ ਸ਼ਟਰ ਤੋੜ ਕੇ ਨਕਦੀ ਤੇ ਅੰਗੂਠੀ ਚੋਰੀ

02/12/2018 7:46:41 AM

ਲੁਧਿਆਣਾ, (ਪੰਕਜ)- ਦਿਨ-ਦਿਹਾੜੇ ਦੁਕਾਨ ਦਾ ਸ਼ਟਰ ਤੋੜ ਕੇ ਕਾਰ ਸਵਾਰਾਂ ਨੇ ਗੱਲੇ 'ਚ ਪਈ ਨਕਦੀ ਤੇ ਸੋਨੇ ਦੀ ਅੰਗੂਠੀ ਚੋਰੀ ਕਰ ਲਈ।
ਦੁਗਰੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਜਸਪਾਲ ਸਿੰਘ ਪੁੱਤਰ ਰਣਧੀਰ ਸਿੰਘ ਨੇ ਦੱਸਿਆ ਕਿ ਉਹ 9 ਫਰਵਰੀ ਨੂੰ ਦੁਪਹਿਰੇ 3 ਵਜੇ ਦੁੱਗਰੀ ਸਥਿਤ ਆਪਣੀ ਦੁਕਾਨ ਬੰਦ ਕਰ ਕੇ ਗਿਆ ਸੀ। ਵਾਪਸ ਆਉਣ 'ਤੇ ਪਤਾ ਲੱਗਾ ਕਿ ਸਵਿਫਟ ਕਾਰ 'ਚ ਸਵਾਰ ਹੋ ਕੇ ਆਏ ਚੋਰਾਂ ਨੇ ਸ਼ਟਰ ਅੱਗੇ ਕਾਰ ਲਾਈ। ਸ਼ਟਰ ਤੋੜ ਕੇ ਅੰਦਰ ਦਾਖਲ ਹੋਏ। ਗੱਲੇ 'ਚ ਪਈ ਹਜ਼ਾਰਾਂ ਦੀ ਨਕਦੀ ਅਤੇ ਸੋਨੇ ਦੀ ਅੰਗੂਠੀ ਚੋਰੀ ਕਰ ਕੇ ਫਰਾਰ ਹੋ ਗਏ। ਪੁਲਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News