ਘਰ ''ਚੋਂ ਨਕਦੀ ਤੇ ਮੋਬਾਇਲ ਚੋਰੀ
Saturday, Mar 24, 2018 - 04:22 AM (IST)

ਝਬਾਲ/ਸਰਾਏ ਅਮਾਨਤ ਖਾਂ/ਬੀੜ ਸਾਹਿਬ, (ਲਾਲੂ ਘੁੰਮਣ, ਬਖਤਾਵਰ, ਰਾਜਿੰਦਰ, ਭਾਟੀਆ)- ਸਰਹੱਦੀ ਪਿੰਡ ਚੀਮਾ ਕਲਾਂ ਵਿਖੇ ਸਥਿਤ ਬੀਤੀ ਰਾਤ ਇਕ ਘਰ 'ਚੋਂ ਚੋਰਾਂ ਵੱਲੋਂ 25 ਹਜ਼ਾਰ ਰੁਪਏ ਦੀ ਨਕਦੀ, ਤਿੰਨ ਮੋਬਾਇਲ ਤੇ ਇਕ ਸੋਨੇ ਦੀ ਮੁੰਦਰੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਨੇ ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਸ਼ਿਕਾਇਤ ਦਰਜ ਕਰਵਾਉਂਦਿਆਂ ਚੋਰਾਂ ਵੱਲੋਂ ਪਰਿਵਾਰ ਨੂੰ ਕੋਈ ਜ਼ਹਿਰੀਲੀ ਚੀਜ਼ ਸੁੰਘਾਉਣ ਦਾ ਸ਼ੱਕ ਜ਼ਾਹਿਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਜਗਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਚੀਮਾ ਕਲਾਂ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਘਰ ਦੇ ਵਰਾਂਡੇ 'ਚ ਸੁੱਤੇ ਪਏ ਸੀ ਤਾਂ ਕੰਧ ਟੱਪ ਕੇ ਘਰ 'ਚ ਦਾਖਲ ਹੋਏ ਚੋਰਾਂ ਨੇ ਕਮਰੇ ਅੰਦਰੋਂ 3 ਮੋਬਾਇਲ, 25 ਹਜ਼ਾਰ ਰੁਪਏ ਦੀ ਨਕਦੀ ਤੇ ਇਕ ਸੋਨੇ ਦੀ ਮੁੰਦਰੀ ਚੋਰੀ ਕਰ ਲਈ ਤੇ ਫਰਾਰ ਹੋ ਗਏ। ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।