ਪੰਜਾਬ ''ਚ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 283 ਕਰੋੜ ਦੀ ਨਕਦੀ ਤੇ ਵਸਤਾਂ ਜ਼ਬਤ

05/17/2019 9:41:07 AM

ਚੰਡੀਗੜ੍ਹ (ਭੁੱਲਰ) : ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ 'ਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਈ, 2019 ਤੱਕ ਕੁੱਲ 283 ਕਰੋੜ ਦੀਆਂ ਵਸਤਾਂ ਅਤੇ ਨਕਦੀ ਜ਼ਬਤ ਕੀਤੀ ਗਈ ਹੈ। ਇਸ ਦੌਰਾਨ 32.7 ਕਰੋੜ ਦੀ ਨਕਦ ਰਾਸ਼ੀ ਵੀ ਜ਼ਬਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿਚ ਵੱਖ-ਵੱਖ ਸਰਵੀਲੈਂਸ ਟੀਮਾਂ ਵੱਲੋਂ 1351369 ਲਿਟਰ ਸ਼ਰਾਬ ਫੜ੍ਹੀ ਗਈ ਹੈ, ਜਿਸ ਦੀ ਕੀਮਤ 10 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿਚ 8102 ਕਿਲੋਗ੍ਰਾਮ ਨਸ਼ੇ ਵਾਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 218 ਕਰੋੜ ਰੁਪਏ ਬਣਦੀ ਹੈ। ਇਸ ਤੋਂ ਇਲਾਵਾ ਸੂਬੇ 'ਚ 32.7 ਕਰੋੜ ਰੁਪਏ ਨਕਦ ਅਤੇ 22.54 ਕਰੋੜ ਦਾ ਸੋਨਾ, ਚਾਂਦੀ ਅਤੇ ਹੋਰ ਵਸਤਾਂ ਵੀ ਜ਼ਬਤ ਕੀਤੀਆਂ ਗਈਆਂ ਹਨ।
ਸੂਬੇ 'ਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 400 ਮਾਮਲੇ ਕਾਰਵਾਈ ਅਧੀਨ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 4855 ਲੋਕਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਅਧੀਨ ਕਾਰਵਾਈ ਕੀਤੀ ਗਈ ਹੈ। ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ 'ਚ ਹੁਣ ਤੱਕ 97 ਫੀਸਦੀ ਲਾਇਸੈਂਸੀ ਹਥਿਆਰ ਜਮ੍ਹਾ ਹੋ ਚੁੱਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 142 ਗ਼ੈਰ-ਲਾਇਸੈਂਸੀ ਹਥਿਆਰ ਫੜ੍ਹੇ ਗਏ ਹਨ ਜਦੋਂ ਕਿ 873 ਗੋਲੀ-ਸਿੱਕਾ ਬਰਾਮਦ ਕੀਤਾ ਗਿਆ ਹੈ।


Babita

Content Editor

Related News