ਭਾਰਤ ਫਾਇਨਾਂਸ ਕੰਪਨੀ ਦੇ ਕਰਿੰਦੇ ਕੋਲੋਂ ਨਕਦੀ ਖੋਹਣ ਵਾਲੇ 6 ਮੈਂਬਰੀ ਗਿਰੋਹ ਦਾ ਪਰਦਾਫਾਸ਼

Friday, Jul 03, 2020 - 04:17 PM (IST)

ਭਾਰਤ ਫਾਇਨਾਂਸ ਕੰਪਨੀ ਦੇ ਕਰਿੰਦੇ ਕੋਲੋਂ ਨਕਦੀ ਖੋਹਣ ਵਾਲੇ 6 ਮੈਂਬਰੀ ਗਿਰੋਹ ਦਾ ਪਰਦਾਫਾਸ਼

ਵਲਟੋਹਾ (ਗੁਰਮੀਤ) : ਥਾਣਾ ਵਲਟੋਹਾ ਪੁਲਸ ਨੇ ਭਾਰਤ ਫਾਇਨਾਂਸ ਕੰਪਨੀ ਦੇ ਕਰਿੰਦੇ ਕੋਲੋਂ ਲੱਖਾਂ ਰੁਪਏ ਦੀ ਲੁੱਟ ਕਰਨ ਵਾਲੇ 6 ਮੈਂਬਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ 40 ਹਜ਼ਾਰ ਦੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ. ਐੱਸ. ਪੀ. ਰਾਜਬੀਰ ਸਿੰਘ ਨੇ ਦੱਸਿਆ ਕਿ ਫੀਲਡ ਅਫਸਰ ਅਮਿਤ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਅਵੈਰਨੀ ਥਾਣਾ ਬਲਦੇਉ ਜ਼ਿਲ੍ਹਾ ਮਥੁਰਾ ਉਤਰ ਪ੍ਰਦੇਸ਼ ਨੇ ਦੱਸਿਆ ਕਿ ਉਹ ਭਾਰਤ ਫਾਇਨਾਂਸ ਕੰਪਨੀ ਬ੍ਰਾਂਚ ਜ਼ਿਲ੍ਹਾ ਫਿਰੋਜ਼ਪੁਰ 'ਚ ਬਤੌਰ ਫੀਲਡ ਅਫਸਰ ਵਜੋਂ ਤਾਇਨਾਤ ਹੈ। ਇਨ੍ਹਾਂ ਦੀ ਕੰਪਨੀ ਬੇਰੁਜ਼ਗਾਰ ਔਰਤਾਂ ਨੂੰ 30 ਹਜ਼ਾਰ ਤੋਂ 1 ਲੱਖ ਤੱਕ ਮਾਈਕਰੋ ਕਰਜ਼ਾ ਦਿੰਦੀ ਹੈ ਅਤੇ ਹਰ ਹਫ਼ਤੇ ਉਸ ਵਲੋਂ ਕਿਸ਼ਤਾਂ ਇਕੱਠੀਆਂ ਕੀਤੀਆਂ ਜਾਂਦੀਆਂ ਹਨ। 15 ਜੂਨ ਨੂੰ ਦੁਪਹਿਰ 1.30 ਵਜੇ ਉਹ ਕਿਸ਼ਤਾਂ ਇਕੱਠੀਆਂ ਕਰਕੇ ਆਪਣੇ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਕਸਬਾ ਵਲਟੋਹਾ ਤੋਂ ਮੱਲਾਂਵਾਲਾ ਨੂੰ ਵਾਪਸ ਜਾ ਰਿਹਾ ਸੀ ਜਦ ਗੁਰਦੁਆਰਾ ਬਾਬਾ ਭਾਈ ਝਾੜੂ ਸਾਹਿਬ ਵਲਟੋਹਾ ਨਜ਼ਦੀਕ ਪਹੁੰਚਿਆ ਤਾਂ ਦੋ ਅਣਪਛਾਤੇ ਵਿਅਕਤੀ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਆਏ, ਉਸ ਨੂੰ ਰੋਕ ਕੇ ਹਥਿਆਰ ਦੀ ਨੋਕ 'ਤੇ ਕਿੱਟ ਬੈਗ ਖੋਹ ਲਿਆ, ਜਿਸ 'ਚ 1 ਲੱਖ 81 ਹਜ਼ਾਰ 255 ਰੁਪਏ, ਟੈਬਲਟ ਖੋਹ ਕੇ ਭੱਜ ਗਏ।

ਇਹ ਵੀ ਪੜ੍ਹੋ : ਲੋਕਾਂ ਨੂੰ ਕੋਰੋਨਾ ਤੋਂ ਜਾਗਰੂਕ ਕਰ ਰਹੀ ਮੋਗਾ ਦੀ ਕੁੜੀ, ਕੈਪਟਨ ਨੇ ਕੀਤੀ ਸ਼ਲਾਘਾ

ਇਸ ਘਟਨਾ ਸਬੰਧੀ ਥਾਣਾ ਵਲਟੋਹਾ ਵਿਖੇ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰਕੇ ਐੱਸ. ਐੱਚ. ਓ. ਬਲਵਿੰਦਰ ਸਿੰਘ ਵਲੋਂ ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਇਸ ਲੁੱਟਖੋਹ ਪਿੱਛੇ 6 ਮੈਂਬਰੀ ਗਿਰੋਹ ਦਾ ਹੱਥ ਹੈ, ਜਿਸ 'ਚ ਜੁਗਰਾਜ ਸਿੰਘ ਉਰਫ ਜੱਗਾ ਪੁੱਤਰ ਸਰਵਨ ਸਿੰਘ ਵਾਸੀ ਵਲਟੋਹਾ, ਗੁਰਵਿੰਦਰ ਸਿੰਘ ਉਰਫ ਗਿੰਦਰ ਪੁੱਤਰ ਸੁਰਜੀਤ ਸਿੰਘ ਵਾਸੀ ਵਲਟੋਹਾ, ਗੁਰਸੇਵਕ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਵਲਟੋਹਾ, ਰਵਿੰਦਰ ਸਿੰਘ ਉਰਫ ਕਾਕਾ ਪੁੱਤਰ ਰਸਾਲ ਸਿੰਘ ਵਾਸੀ ਵਲਟੋਹਾ ਅਤੇ ਬਲਦੇਵ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਵਲਟੋਹਾ ਅਤੇ ਪ੍ਰਮਿੰਦਰ ਸਿੰਘ ਉਰਫ ਭਿੰਦਰ ਪੁੱਤਰ ਲਖਵਿੰਦਰ ਸਿੰਘ ਵਲਟੋਹਾ ਸ਼ਾਮਲ ਹੈ। ਡੀ. ਐੱਸ. ਪੀ. ਰਾਜਬੀਰ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਛਾਪੇਮਾਰੀ ਕਰਦਿਆਂ ਜੁਗਰਾਜ ਸਿੰਘ ਉਰਫ ਜੱਗਾ ਅਤੇ ਗੁਰਵਿੰਦਰ ਸਿੰਘ ਉਰਫ ਗਿੰਦਰ ਵਾਸੀਆਨ ਵਲਟੋਹਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਕੋਲੋਂ 20-20 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਵੀ ਬਰਾਮਦ ਕਰ ਲਈ ਗਈ ਹੈ ਜਦ ਕਿ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਪਾਰਟੀਆਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਪਤਨੀ ਤੇ ਉਸ ਦੇ ਆਸ਼ਿਕ ਤੋਂ ਤੰਗ ਆ ਕੇ ਪਤੀ ਨੇ ਚੁੱਕਿਆ ਖ਼ੌਫਨਾਕ ਕਦਮ


author

Anuradha

Content Editor

Related News