ਖੰਨਾ ਪੁਲਸ ਦੀ ਵੱਡੀ ਕਾਰਵਾਈ: ਹਾਈਟੈਕ ਨਾਕੇ ''ਤੇ ਬੱਸ ਦੀ ਤਲਾਸ਼ੀ ਦੌਰਾਨ 23 ਲੱਖ ਦੀ ਨਕਦੀ ਬਰਾਮਦ
Friday, Jan 02, 2026 - 08:10 PM (IST)
ਖੰਨਾ: ਖੰਨਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇੱਕ ਹਾਈਟੈਕ ਨਾਕੇ 'ਤੇ ਚੈਕਿੰਗ ਦੌਰਾਨ ਭਾਰੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਗਈ। ਪੁਲਸ ਨੇ ਇੱਕ ਬੱਸ ਦੀ ਤਲਾਸ਼ੀ ਦੌਰਾਨ 23 ਲੱਖ ਰੁਪਏ ਨਕਦ ਬਰਾਮਦ ਕੀਤੇ ਹਨ।
ਜਾਣਕਾਰੀ ਅਨੁਸਾਰ ਇਹ ਕਾਰਵਾਈ ਰੋਜ਼ਾਨਾ ਦੀ ਤਰ੍ਹਾਂ ਕੀਤੀ ਜਾ ਰਹੀ ਨਿਯਮਤ ਚੈਕਿੰਗ ਦੌਰਾਨ ਅਮਲ ਵਿੱਚ ਲਿਆਂਦੀ ਗਈ।
ਜਾਣਕਾਰੀ ਅਨੁਸਾਰ ਇਹ ਨਕਦੀ ਦਿੱਲੀ ਤੋਂ ਜਲੰਧਰ ਲਿਜਾਈ ਜਾ ਰਹੀ ਸੀ। ਪੁਲਸ ਨੇ ਬੱਸ ਨੂੰ ਰੋਕ ਕੇ ਜਦੋਂ ਉਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਤਾਂ ਇਹ ਵੱਡੀ ਰਕਮ ਬਰਾਮਦ ਹੋਈ। ਮੁੱਢਲੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਇਹ ਪੈਸਾ ਜਲੰਧਰ ਦੀ ਇੱਕ ਮਨੀ ਐਕਸਚੇਂਜਰ ਕੰਪਨੀ ਦਾ ਹੈ।
ਕੰਪਨੀ ਦਾ ਇੱਕ ਕਰਮਚਾਰੀ ਇਸ ਰਕਮ ਨੂੰ ਬੱਸ ਰਾਹੀਂ ਦਿੱਲੀ ਤੋਂ ਜਲੰਧਰ ਲੈ ਕੇ ਜਾ ਰਿਹਾ ਸੀ। ਖੰਨਾ ਦੇ ਡੀ.ਐਸ.ਪੀ. (DSP) ਵਿਨੋਦ ਕੁਮਾਰ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਸ ਵੱਲੋਂ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਇਹ ਰਕਮ ਕਾਨੂੰਨੀ ਦਸਤਾਵੇਜ਼ਾਂ ਦੇ ਨਾਲ ਲਿਜਾਈ ਜਾ ਰਹੀ ਸੀ ਜਾਂ ਇਸ ਪਿੱਛੇ ਕੋਈ ਹੋਰ ਮਾਮਲਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
