ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਬੱਸ ਸਟੈਂਡ ਵਿਖੇ ਚਲਾਇਆ ਗਿਆ ਕਾਸੋ ਆਪਰੇਸ਼ਨ
Monday, Sep 08, 2025 - 05:44 PM (IST)

ਜਲੰਧਰ (ਕੁੰਦਨ, ਪੰਕਜ)- ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਪੁਲਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਅਤੇ ਜੋਇੰਟ ਸੀ. ਪੀ. ਸੰਦੀਪ ਸ਼ਰਮਾ ਦੀ ਨਿਗਰਾਨੀ ਹੇਠ ਬੱਸ ਸਟੈਂਡ ‘ਤੇ ਵਿਸ਼ੇਸ਼ ਕਾਸੋ ਆਪਰੇਸ਼ਨ ਚਲਾਇਆ ਗਿਆ। ਇਹ ਕਾਰਵਾਈ ਰਾਜ-ਪੱਧਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦਾ ਹਿੱਸਾ ਹੈ, ਇਸ ਕਾਰਵਾਈ ਦਾ ਉਦੇਸ਼ ਯਾਤਰਾ ਸਾਧਨਾਂ ਰਾਹੀਂ ਕੀਤੇ ਜਾ ਰਹੇ ਨਸ਼ੇ ਦੀ ਸਪਲਾਈ ‘ਤੇ ਨੱਥ ਪਾਉਣਾ ਅਤੇ ਜਨਤਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨਾ ਹੈ।
ਇਹ ਵੀ ਪੜ੍ਹੋ: Punjab: ਹੜ੍ਹਾਂ 'ਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਏ ਦੋ ਭਰਾ, ਬਚਾਉਣ ਲਈ ਬਣਾਈਆਂ 70 ਕਿਸ਼ਤੀਆਂ
ਆਪਰੇਸ਼ਨ ਦੀ ਅਗਵਾਈ ਏ. ਸੀ. ਪੀ. ਮਾਡਲ ਟਾਊਨ ਅਤੇ ਮੁੱਖ ਅਫ਼ਸਰ ਥਾਂਣਾ ਡਿਵੀਜ਼ਨ ਨੰਬਰ 6 ਦੇ ਵੱਲੋਂ ਅਤੇ ਪੁਲਸ ਚੌਂਕੀ ਇੰਚਾਰਜ ਬੱਸ ਸਟੈਡ ਦੇ ਵੱਲੋਂ ਕੀਤੀ ਗਈ, ਜਿਸ ਵਿੱਚ ਕੁੱਲ੍ਹ 40 ਪੁਲਸ ਕਰਮਚਾਰੀ ਦੀਆਂ ਵੱਖ-ਵੱਖ ਟੀਮਾਂ ਬਣਾਈਆ ਗਈਆਂ ਤਾਂ ਜੋ ਤਲਾਸ਼ੀ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾ ਸਕਣ।
ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਾਣੋ ਕਦੋਂ ਖੁੱਲ੍ਹਣਗੇ ਸਕੂਲ
ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਦੇ ਕਰਾਇਮ ਰਿਕਾਰਡ ਦੀ ਪੁਸ਼ਟੀ ਲਈ PAIS ਐਪ ਦੀ ਵਰਤੋਂ ਕੀਤੀ ਗਈ। ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ CCTV ਕੈਮਰਿਆਂ ਦੀ ਕਾਰਗੁਜ਼ਾਰੀ, ਬੱਸ ਸਟੈਂਡ ਤੇ ਆਉਣ ਜਾਣ ਵਾਲੀਆਂ ਬੱਸਾ, ਯਾਤਰੀਆਂ ਦੇ ਸਾਮਾਨ ਅਤੇ ਵਹੀਕਲ ਪਾਰਕਿੰਗ ਦੀ ਚੈਕਿੰਗ ਕੀਤੀ ਗਈ। ਇਹ ਕਾਰਵਾਈ ਪਬਲਿਕ ਸਥਾਨਾਂ ‘ਤੇ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ‘ਤੇ ਰੋਕ ਲਗਾਉਣ ਲਈ ਕੀਤੀ ਗਈ। ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਜਿਹੇ ਕਾਸੋ ਆਪਰੇਸ਼ਨਾਂ ਦੌਰਾਨ ਪੁਲਿਸ ਨਾਲ ਪੂਰਾ ਸਹਿਯੋਗ ਕਰਨ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਆਉਂਦੀ ਹੈ ਤਾਂ ਉਸ ਦੀ ਤੁਰੰਤ ਸੂਚਨਾ ਪੁਲਸ ਹੈਲਪਲਾਈਨ 112 ‘ਤੇ ਦੇਣ।
ਇਹ ਵੀ ਪੜ੍ਹੋ: ਹੜ੍ਹਾਂ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ 'ਚ 6 ਨਵੰਬਰ ਤੱਕ ਲੱਗ ਗਈਆਂ ਵੱਡੀਆਂ ਪਾਬੰਦੀਆਂ, ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e