ਪੰਜਾਬ ਪੁਲਸ ਦਾ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਵੱਡਾ ਝਟਕਾ, 8 ਕਿੱਲੋ ਹੈਰੋਇਨ ਸਣੇ ਤਸਕਰ ਕਾਬੂ

Sunday, Mar 30, 2025 - 02:53 PM (IST)

ਪੰਜਾਬ ਪੁਲਸ ਦਾ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਵੱਡਾ ਝਟਕਾ, 8 ਕਿੱਲੋ ਹੈਰੋਇਨ ਸਣੇ ਤਸਕਰ ਕਾਬੂ

ਫਿਰੋਜ਼ਪੁਰ : ਫਿਰੋਜ਼ਪੁਰ ਪੁਲਸ ਨੇ ਕਾਸੋ ਆਪਰੇਸ਼ਨ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੱਤਾ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਪੁਲਸ ਨੇ ਐੱਸ. ਐੱਚ. ਓ. ਮੱਲਾਂਵਾਲਾ ਗੁਰਪ੍ਰੀਤ ਸਿੰਘ ਦੀ ਅਗਵਾਈ 'ਚ ਕਾਸੋ ਆਪਰੇਸ਼ਨ ਦੌਰਾਨ ਖੋਸਾ ਦਲ ਸਿੰਘ ਵਾਲਾ ਵਿਖੇ ਇਕ ਵਾਹਨ ਨੂੰ ਰੋਕਿਆ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਦਿੱਤਾ ਅਸਤੀਫ਼ਾ! (ਵੀਡੀਓ)

ਇਸ ਦੌਰਾਨ ਪੁਲਸ ਨੇ ਆਕਾਸ਼ ਵਾਸੀ ਗੋਵਾਲਮੰਡੀ, ਅੰਮ੍ਰਿਤਸਰ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਤੋਂ 8 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਪੈਣ ਨੂੰ ਲੈ ਕੇ ਵੱਡੀ ਅਪਡੇਟ, ਅਗਲੇ 5 ਦਿਨਾਂ ਲਈ ਜਾਰੀ ਹੋਈ ਭਵਿੱਖਬਾਣੀ

ਇਸ ਬਾਰੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਡਰੱਗ ਮਾਫ਼ੀਆ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News